ਸਾਂਝਾ ਕਾਵਿ ਸੰਗ੍ਰਹਿ ਸ਼ਬਦ ਸੁਨੇਹੇ ਦੀ ਘੁੰਢ ਚੁਕਾਈ
ਸਾਂਝਾ ਕਾਵਿ ਸੰਗ੍ਰਹਿ ਸ਼ਬਦ ਸੁਨੇਹੇ ਦੀ ਘੁੰਡ ਚੁਕਾਈ ਹੋਈ
Publish Date: Thu, 05 Mar 2026 05:24 PM (IST)
Updated Date: Fri, 06 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੰਦਪੁਰ ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਮਰਜੀਤ ਖਟਕੜ ਦਾ ਸਾਂਝਾ ਕਾਵਿ ਸੰਗ੍ਰਹਿ ਸ਼ਬਦ ਸੁਨੇਹੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦੀ ਮੌਜੂਦਗੀ ਵਿਚ ਰਿਲੀਜ਼ ਕੀਤਾ। ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਮਰਜੀਤ ਖਟਕੜ ਨੇ ਦੱਸਿਆ ਕਿ ਇਹ ਕਾਵਿ ਸੰਗ੍ਰਹਿ ਸਾਦਿਕ ਤਖ਼ਤੂਪੁਰੀਆ ਅਤੇ ਕੁਲਦੀਪ ਸਿੰਘ ਦੀਪ ਵੱਲੋਂ ਸਾਦਿਕ ਪਬਲੀਕੇਸ਼ਨਜ਼ ਜੋਧਪੁਰ ਪਾਖਰ ਬਠਿੰਡਾ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਵਿ ਸੰਗ੍ਰਹਿ ਵਿਚ ਅਲੱਗ-ਅਲੱਗ ਕਵੀਆਂ ਦੀਆਂ ਅਲੱਗ-ਅਲੱਗ ਤਰ੍ਹਾਂ ਦੀਆਂ ਬੰਨਗੀ ਦੀਆਂ ਕਵਿਤਾਵਾਂ ਹਨ। ਉਨ੍ਹਾਂ ਸਕੂਲ ਨੂੰ ਆਪਣੇ ਕਾਵਿ ਸੰਗ੍ਰਹਿ ਦੀਆਂ ਕਿਤਾਬਾਂ ਦਾ ਸੈਟ ਭੇਂਟ ਕੀਤਾ। ਪ੍ਰਿੰ. ਕਿਸ਼ਨ ਖੜਕੜ ਤੇ ਸਮੂਹ ਸਟਾਫ ਵੱਲੋਂ ਇਸ ਵਿਸ਼ੇਸ਼ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਰਾਜਵੀਰ ਕੌਰ, ਜਸਵਿੰਦਰ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ।