ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਲ੍ਹਾ ਯੂਥ ਵਿੰਗ ਦੇ ਨਵੇਂ ਢਾਂਚੇ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਲ੍ਹਾ ਯੂਥ ਵਿੰਗ ਦੇ ਨਵੇਂ ਢਾਂਚੇ ਦਾ ਕੀਤਾ ਐਲਾਨ
Publish Date: Tue, 17 Mar 2026 04:55 PM (IST)
Updated Date: Wed, 18 Mar 2026 04:07 AM (IST)

17ਐਨਐਸਆਰ23ਪੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜ਼ਿਲ੍ਹਾ ਯੂਥ ਵਿੰਗ ਦੇ ਨਵੇਂ ਢਾਂਚੇ ਦਾ ਐਲਾਨ ਕਰਦੇ ਹੋਏ। ਪੰਜਾਬੀ ਜਾਗਰਣ ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜ਼ਿਲ੍ਹੇ ਵਿਚ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਯੂਥ ਵਿੰਗ ਦੇ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕੀਤਾ। ਪਾਰਟੀ ਦੇ ਸੀਨੀਅਰ ਆਗੂਆਂ ਨੇ ਨੌਜਵਾਨਾਂ ਨੂੰ ਸੰਗਠਿਤ ਕਰਨ ਅਤੇ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਤੇ ਜ਼ੋਰ ਦਿੱਤਾ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੁਸ਼ਲ ਪਾਲ ਸਿੰਘ ਮਾਨ ਸ੍ਰੀ ਆਨੰਦਪੁਰ ਸਾਹਿਬ, ਲੋਕ ਸਭਾ ਹਲਕੇ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਬਾਬਾ ਜਸਵੀਰ ਸਿੰਘ ਖਾਲਸਾ ਨੇ ਸਾਂਝੇ ਤੌਰ ਤੇ ਪੁਰਾਣੀ ਯੂਥ ਵਿੰਗ ਕਾਰਜਕਾਰਨੀ ਨੂੰ ਭੰਗ ਕਰਕੇ ਨਵੇਂ ਢਾਂਚੇ ਦਾ ਐਲਾਨ ਕੀਤਾ। ਪੰਜ ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿਚ ਸਤਿੰਦਰ ਸਿੰਘ ਨਵਾਂਸ਼ਹਿਰ, ਕੁਲਵੀਰ ਸਿੰਘ, ਹਰਕਮਲ ਸਿੰਘ, ਹਰਵਿੰਦਰ ਸਿੰਘ ਅਤੇ ਜਸਕਰਨ ਸਿੰਘ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਇਹ ਨਵੀਂ ਟੀਮ ਜ਼ਿਲ੍ਹੇ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੰਮ ਕਰੇਗੀ। ਸਹੂੰਗੜਾ, ਨਵਾਂਸ਼ਹਿਰ, ਸੜੋਆ ਤੇ ਬਲਾਚੌਰ ਇਲਾਕਿਆਂ ਦੇ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਮੀਟਿੰਗ ’ਚ ਸ਼ਿਰਕਤ ਕੀਤੀ। ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ ਅਤੇ ਨਵੇਂ ਢਾਂਚੇ ਵਿੱਚ ਸ਼ਾਮਲ ਹੋਣ ਦੀ ਆਪਣੀ ਵਚਨਬੱਧਤਾ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਅਮਨਦੀਪ ਸਿੰਘ ਨਵਾਂਸ਼ਹਿਰ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ। ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਸਰਹੱਦ ਖੋਲ੍ਹਣ ਦੀ ਮੰਗ ਨੂੰ ਲੈ ਕੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕਰੇਗੀ। ਜਿਸ ’ਚ ਨਵਾਂਸ਼ਹਿਰ ਤੋਂ ਇੱਕ ਵੱਡਾ ਸਮੂਹ ਵੀ ਹਿੱਸਾ ਲਵੇਗਾ। ਮੀਟਿੰਗ ’ਚ ਨੌਜਵਾਨਾਂ ਦਾ ਉਤਸ਼ਾਹ ਦੇਖਣਯੋਗ ਸੀ ਤੇ ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਹਰਜੀਤ ਸਿੰਘ ਚਾਟਮਾਲਾ, ਰੂਪਨਗਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ, ਸੀਨੀਅਰ ਮੀਤ ਪ੍ਰਧਾਨ ਅਤੇ ਦਫ਼ਤਰ ਇੰਚਾਰਜ ਨਿਰੰਜਣ ਸਿੰਘ, ਕਿਸਾਨ ਵਿੰਗ ਦੇ ਆਗੂ ਜਸਪਾਲ ਸਿੰਘ, ਮੋਹਨ ਸਿੰਘ ਮਹਿਤਪੁਰ, ਭਗਤ ਸਿੰਘ ਕਰੀਹਾ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ ਸਿੰਬਲੀ ਅਤੇ ਕਈ ਹੋਰ ਪ੍ਰਮੁੱਖ ਆਗੂ ਅਤੇ ਵੱਡੀ ਗਿਣਤੀ ਵਿੱਚ ਯੂਥ ਵਰਕਰ ਮੌਜੂਦ ਸਨ।