ਸ਼੍ਰੋਮਣੀ ਅਕਾਲੀ ਦਲ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ
Publish Date: Mon, 28 Sep 2026 04:56 PM (IST)
Updated Date: Tue, 29 Sep 2026 04:01 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਦੀ ਅਗਵਾਈ ਹੇਠ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਫੁੱਲ-ਮਾਲਾਵਾਂ ਭੇਂਟ ਕੀਤੀਆਂ। ਇਸ ਮੌਕੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਸੰਤੋਖ ਸਿੰਘ ਮੱਲ੍ਹਾ, ਸਾਬਕਾ ਵਿਧਾਇਕ ਮੋਹਣ ਲਾਲ, ਰਮਨਦੀਪ ਸਿੰਘ ਥਿਆੜਾ, ਡਾ. ਗੁਰਪ੍ਰੀਤ ਕੌਰ ਥਿਆੜਾ, ਹਰਦੀਪ ਸਿੰਘ ਦੀਪਾ ਆਦਿ ਵੱਖ-ਵੱਖ ਆਗੂਆਂ ਨੇ ਸ਼ਰਧਾ ਸੁਮਨ ਭੇਂਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ਤੇ ਸਹੁੰ ਚੁੱਕ ਕੇ ਪੰਜਾਬ ਵਿਚ ਬਦਲਾਅ ਲਿਆਉਣ ਦੀ ਗੱਲ ਕਹੀ ਸੀ ਪਰ ਪੰਜਾਬ ਅੱਜ ਵੀ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਦੀ ਮਾਰ ਹੇਠ ਦੱਬਿਆ ਹੋਇਆ ਹੈ, ਮਾਵਾਂ ਦੇ ਪੁੱਤ ਨਸ਼ਿਆਂ ਦੇ ਆਦੀ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਠੁੱਸ ਹੋ ਕੇ ਰਹਿ ਗਈ ਹੈ।।ਪੰਜਾਬ ਦਾ ਹਰ ਵਰਗ ਚਾਹੇ ਉਹ ਬੈਂਕ ਮੁਲਾਜਮ, ਅਧਿਆਪਕ ਵਰਗ, ਬਿਜਲੀ ਮੁਲਾਜ਼ਮ, ਪੰਜਾਬ ਦਾ ਹਰ ਕਿਸਾਨ, ਮਜ਼ਦੂਰ ਮਤਲਬ ਕਿ ਕੋਈ ਐਸਾ ਵਰਗ ਨਹੀਂ ਜੋ ਸਰਕਾਰ ਤੋਂ ਦੁਖੀ ਨਾ ਹੋਵੇ। ਇਸ ਮੌਕੇ ਦਿਨੇਸ਼ ਕਰੀਹਾ, ਨਵਦੀਪ ਸਿੰਘ ਅਨੋਖਰਵਾਲ, ਜਸਵਿੰਦਰ ਸਿੰਘ ਮਾਨ ਐਮਸੀ, ਜੀਤ ਸਿੰਘ ਭਾਟੀਆ ਆਦਿ ਆਗੂ ਤੇ ਵਰਕਰ ਭਾਰੀ ਗਿਣਤੀ ਵਿਚ ਹਾਜ਼ਰ ਸਨ।।