ਸ਼੍ਰੋਅਦ ਵਪਾਰ ਵਿੰਗ ਦੇ ਪ੍ਰਧਾਨ ਵੱਲੋਂ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਚਰਚਾ ਸ਼ਿਅਦ ਵਪਾਰ ਵਿੰਗ ਦੇ ਪ੍ਰਧਾਨ ਐਨਕੇ ਸ਼ਰਮਾ ਨੇ ਬਲਾਚੌਰ ਦੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
Publish Date: Sat, 10 Oct 2026 04:15 PM (IST)
Updated Date: Sat, 10 Oct 2026 04:17 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐੱਨਕੇ ਸ਼ਰਮਾ ਵੱਲੋਂ ਬਲਾਚੌਰ ਵਿਖੇ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਦੀ ਅਗਵਾਈ ਹੇਠ ਹੋਈ ਮੀਟਿੰਗ ਦਾ ਮੁੱਖ ਉਦੇਸ਼ ਵੱਖ-ਵੱਖ ਕਾਰੋਬਾਰਾਂ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਜਾਣਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗਾਮੀ ਚੋਣ ਮਨੋਰਥ ਪੱਤਰ ਲਈ ਉਨ੍ਹਾਂ ਦੇ ਸੁਝਾਅ ਲੈਣਾ ਸੀ। ਮੀਟਿੰਗ ਦੌਰਾਨ ਵਪਾਰੀ ਵਰਗ ਨੇ ਆਪਣੇ ਕਾਰੋਬਾਰਾਂ ਵਿਚ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਕਾਰੋਬਾਰ ਲਈ ਸੁਰੱਖਿਅਤ ਤੇ ਅਨੁਕੂਲ ਮਾਹੌਲ ਦੀ ਲੋੜ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਨਕੇ ਸ਼ਰਮਾ ਨੇ ਹਾਜ਼ਰ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਉਠਾਏ ਮੁੱਦਿਆਂ ਨੂੰ ਪਾਰਟੀ ਅੱਗੇ ਰੱਖਿਆ ਜਾਵੇਗਾ, ਤਾਂ ਜੋ ਚੋਣ ਮਨੋਰਥ ਪੱਤਰ ਵਿਚ ਵਪਾਰ ਅਤੇ ਉਦਯੋਗ ਦੀਆਂ ਅਸਲ ਲੋੜਾਂ ਨੂੰ ਥਾਂ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵਪਾਰ ਤੇ ਉਦਯੋਗ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਮੀਟਿੰਗ ਵਿਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇਗਾ।