ਡਾ. ਬਿੱਟੂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੰਗਾ ਇੰਚਾਰਜ ਡਾ. ਸਤਵਿੰਦਰ ਪਾਲ ਬਿੱਟੂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਹੋਏ ਨਤਮਸਤਕ
Publish Date: Mon, 12 Oct 2026 04:45 PM (IST)
Updated Date: Tue, 13 Oct 2026 04:03 AM (IST)
ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਜਾਵੇਗਾ ਰਾਬਤਾ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬੰਗਾ ਇੰਚਾਰਜ ਡਾ. ਸਤਵਿੰਦਰ ਪਾਲ ਬਿੱਟੂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਗੁਰੂਆਂ ਦਾ ਅਸ਼ੀਰਵਾਦ ਲੈਣ ਪੁੱਜੇ। ਇਸ ਮੌਕੇ ਅਹੁਦੇਦਾਰ ਤੇ ਵਰਕਰ ਭਾਰੀ ਗਿਣਤੀ ਵਿਚ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਘਰ ਪੁੱਜ ਕੇ ਪਹਿਲਾਂ ਅਸ਼ੀਰਵਾਦ ਪ੍ਰਾਪਤ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਜਿਨ੍ਹਾਂ ਦੀ ਰਹਿਮਤ ਸਦਕਾ ਉਨ੍ਹਾਂ ਨੂੰ ਇਹ ਮਾਣ ਸਨਮਾਨ ਪ੍ਰਾਪਤ ਹੋਇਆ ਹੈ। ਦੂਸਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ। ਜਿਨ੍ਹਾਂ ਨੇ ਉਨ੍ਹਾਂ ਨੂੰ ਬੰਗਾ ਹਲਕੇ ਦੀ ਜਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਤਕੜੇ ਹੋ ਕੇ ਪਾਰਟੀ ਦੇ ਪ੍ਰਚਾਰ ਲਈ ਹਰ ਵਰਕਰ ਨਾਲ ਰਾਬਤਾ ਕਾਇਮ ਕਰੋ, ਤਾਂ ਕਿ ਆਉਣ ਵਾਲੀ ਚੋਣ ਵਿਚ ਬੰਗਾ ਹਲਕੇ ਦੀ ਸੀਟ ਜਿੱਤ ਕੇ ਅਕਾਲੀ ਦਲ ਬਾਦਲ ਦੀ ਝੋਲੀ ਪਾਈ ਜਾ ਸਕੇ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਸਾਨੂੰ ਪਾਰਟੀ ਵਰਕਰਾਂ ਤੇ ਵੋਟਰਾਂ ਤੇ ਪੂਰਾ ਭਰੋਸਾ ਹੈ ਕਿ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ਜਿਤਾ ਕੇ ਪਾਰਟੀ ਦੀ ਝੋਲੀ ਪਾਵਾਂਗੇ। ਉਨ੍ਹਾਂ ਨੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਬੁੱਤ ਮੁਹੱਲਾ ਮੁਕਤਪੁਰਾ ਅਤੇ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।।ਇਸ ਮੌਕੇ ਮੀਤ ਪ੍ਰਧਾਨ ਨਵਦੀਪ ਸਿੰਘ ਅਨੋਖਰਵਾਲ, ਜਸਵਿੰਦਰ ਸਿੰਘ ਮਾਨ, ਜਤਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਔੜ, ਧਰਮਿੰਦਰ ਸਿੰਘ ਮੰਢਾਲੀ, ਬੂਟਾ ਸਿੰਘ ਮੰਢਾਲੀ, ਸਤਨਾਮ ਸਿੰਘ ਝਿੱਕਾ, ਉਕਾਰ ਸਿੰਘ ਕਾਰੀ, ਸੰਤੋਖ ਸਿੰਘ ਝਿੱਕਾ, ਗੁਰਵਿੰਦਰ ਚੱਕ ਮੰਡੇਰ, ਚੰਨੀ ਭੋਰਲੀ, ਦੀਪਾ ਮੇਹਲੀ, ਨਵ ਯੁਵਰਾਜ ਸਿੰਘ, ਨਰਿੰਦਰ ਪਾਲ ਸਿੰਘ, ਬਲਜਿੰਦਰ ਸਿਘ ਕਲੇਰਾਂ, ਪਰਮਜੀਤ ਪੰਮਾ, ਸੁਰਜੀਤ ਸਿੰਘ ਮਾਂਗਟ, ਕੁਲਵੀਰ ਸਿੰਘ ਗਦਾਣੀ, ਬੁੱਧ ਸਿੰਘ ਗਦਾਣੀ, ਭੁਪਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਔੜ, ਰਾਮ ਜੀਤ ਸਿੰਘ, ਦਰਸ਼ਨ ਕੌਰ ਸਰਪੰਚ ਗਦਾਣੀ, ਪਰਮਿੰਦਰ ਕੌਰ ਬਲਾਕ ਸੰਮਤੀ ਝਿੱਕਾ, ਅਮਰੀਕ ਸਿੰਘ ਗੜੀ ਅਜੀਤ, ਅਜਮੇਰ ਸਿੰਘ, ਪਰਮਜੀਤ ਸਿੰਘ, ਮਨਜਿੰਦਰ ਸਿੰਘ ਕਟਾਰੀਆਂ, ਰਵਿੰਦਰ ਪਾਲ ਸਿੰਘ ਆਦਿ ਭਾਰੀ ਗਿਣਤੀ ਵਿਚ ਵਰਕਰ ਤੇ ਅਹੁਦੇਦਾਰ ਹਾਜਰ ਸਨ।