ਵਿਧਾਇਕ ਨਛੱਤਰ ਪਾਲ ਨੂੰ ਸਦਮਾ, ਛੋਟੇ ਭਰਾ ਸੁਖਵਿੰਦਰ ਸਿੰਘ ਸੁੱਖੀ ਦਾ ਦੇਹਾਂਤ
ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਨੂੰ ਸਦਮਾ
Publish Date: Thu, 05 Feb 2026 04:26 PM (IST)
Updated Date: Thu, 05 Feb 2026 04:29 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਨਛੱਤਰ ਪਾਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਸੁਖਵਿੰਦਰ ਸਿੰਘ ਸੁੱਖੀ ਦੀ ਕੁਝ ਮਾਂ ਬਿਮਾਰ ਹੋਣ ਤੋਂ ਉਪਰੰਤ ਮੌਤ ਹੋ ਗਈ। ਸੁਖਵਿੰਦਰ ਸਿੰਘ ਸੁੱਖੀ ਦਾ ਅੰਤਿਮ ਸੰਸਕਾਰ ਜਾਡਲਾ ਰੋਡ ਨੇੜੇ ਰਵਿਦਾਸ ਧਾਮ ਰਾਹੋਂ ਵਿਖੇ 6 ਫਰਵਰੀ ਦਿਨ ਸ਼ੁਕਰਵਾਰ ਨੂੰ 12 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਧਾਰਮਿਕ, ਸਮਾਜਿਕ, ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਵਿਧਾਇਕ ਨਛੱਤਰ ਪਾਲ ਅਤੇ ਪਰਿਵਾਰਿਕ ਮੈਂਬਰਾਂ ਨਾਲ ਗਹਿਰਾ ਦੁੱਖ ਜਤਾਇਆ ਜਾ ਰਿਹਾ ਹੈ।