ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਡੀਸੀ ਨੂੰ ਸੌਂਪਿਆ ਮੰਗ-ਪੱਤਰ
ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ
Publish Date: Mon, 19 Jan 2026 08:03 PM (IST)
Updated Date: Tue, 20 Jan 2026 04:18 AM (IST)

31 ਅਤੇ 1 ਫਰਵਰੀ ਦੀ ਛੁੱਟੀ ਕਰਨ ਅਤੇ ਮੀਟ ਦੀ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਕੀਤੀ ਮੰਗ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਸ੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ (ਰਜਿ.) ਨਵਾਂਸ਼ਹਿਰ ਵੱਲੋਂ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਨਵੀਂ ਅਬਾਦੀ ਨੌਜਵਾਨ ਸਭਾ, ਇਬਰਾਹੀਮ ਬਸਤੀ ਨੌਜਵਾਨ ਸਭਾ, ਤਰਵੈਣੀ ਨੌਜਵਾਨ ਸਭਾ ਕਿਲਾ ਮੁਹੱਲਾ ਵੱਲੋਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ 31 ਜਨਵਰੀ ਅਤੇ 1 ਫਰਵਰੀ ਨੂੰ ਛੁੱਟੀ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਇਨ੍ਹਾਂ ਦੋਹਾਂ ਦਿਨਾਂ ਵਿਚ ਮੀਟ ਦੀਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਬੰਦ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਨਵਾਂਸ਼ਹਿਰ, ਨਵੀਂ ਅਬਾਦੀ ਨੌਜਵਾਨ ਸਭਾ, ਇਬਰਾਹੀਮ ਬਸਤੀ ਨੌਜਵਾਨ ਸਭਾ, ਤਰਵੈਣੀ ਨੌਜਵਾਨ ਸਭਾ, ਕਿਲਾ ਮੁਹੱਲਾ ਨੌਜਵਾਨ ਸਭਾ ਅਤੇ ਇਲਾਕੇ ਦੀਆਂ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649 ਵਾਂ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। 31 ਜਨਵਰੀ ਨੂੰ ਵਿਸ਼ਾਲ ਸ਼ੋਭਾ ਯਾਤਰਾ ਪੂਰੇ ਸ਼ਹਿਰ ਵਿਚ ਅਤੇ ਪੂਰੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕੱਢੀ ਜਾਵੇਗੀ। ਇਸ ਵਿਚ ਸਕੂਲੀ ਅਤੇ ਕਾਲਜ ਵਿਦਿਆਰਥੀਆਂ ਨੇ ਵੀ ਭਾਗ ਲੈਣਾ ਹੈ। ਇਸ ਲਈ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਜਾਵੇ ਅਤੇ ਪੂਰੇ ਜ਼ਿਲ੍ਹੇ ਵਿਚ ਦੋ ਦਿਨ ਦੀ ਛੁੱਟੀ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹੇ ਵਿਚ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਚੇਅਰਮੈਨ ਰਾਮ ਲੁਭਾਇਆ ਲੱਧੜ, ਰਮਨਦੀਪ, ਅਸ਼ੋਕ ਕੁਮਾਰ, ਦਰਸ਼ਨ ਲਾਲ, ਸਤਪਾਲ, ਰਾਜਿੰਦਰ ਕੁਮਾਰ, ਰਾਜੂ ਤੇ ਹੋਰ ਹਾਜ਼ਰ ਸਨ।