ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ
Publish Date: Fri, 04 Sep 2026 04:58 PM (IST)
Updated Date: Fri, 04 Sep 2026 05:01 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਪਿੰਡ ਬੂਥਗੜ੍ਹ ਦੇ ਪ੍ਰਸਿੱਧ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਮੌਜੂਦਾ ਗੱਦੀਨਸ਼ੀਨ ਭਗਤ ਰੋਸ਼ਨ ਲਾਲ (ਨਿੱਕੂ) ਦੀ ਸਰਪ੍ਰਸਤੀ ਹੇਠ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਮੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਮੰਦਿਰ ਵਿਖੇ ਹਵਨ ਯੱਗ ਕਰਵਾਇਆ। ਇਸ ਉਪਰੰਤ ਭਗਤ ਰੋਸ਼ਨ ਲਾਲ (ਨਿੱਕੂ) ਦੀ ਅਗਵਾਈ ਹੇਠ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ। ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਬਾਬਾ ਜੀ ਦਾ ਗੁਣਗਾਨ ਕਰਦਿਆਂ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਿਆ ਗਿਆ। ਬਿੱਲੂ ਮਾਣਸੇਵਾਲ ਅਤੇ ਰਾਮਪਾਲ ਟੋਰੋਵਾਲ ਨੇ ਸਮਾਧੀ ਵਾਲੀ ਸਰਕਾਰ ਦੀ ਮਹਿਮਾ ਨੂੰ ਸ਼ਬਦਾਂ ਰਾਹੀਂ ਬਿਆਨ ਕੀਤਾ। ਭਗਤ ਰੋਸ਼ਨ ਲਾਲ (ਨਿੱਕੂ) ਨੇ ਮੰਦਰ ਵਿਖੇ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸਮਾਧੀ ਵਾਲੀ ਸਰਕਾਰ ਨੂੰ ਯਾਦ ਕੀਤਾ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਨੁੱਖਤਾ ਦਾ ਭਲਾ ਕਰਨਾ ਹੀ ਸਤਿਗੁਰਾਂ ਦਾ ਮੁੱਖ ਉਦੇਸ਼ ਹੈ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਜੀਵ ਚੇਚੀ, ਗੁੱਜਰ ਵੈੱਲਫੇਅਰ ਚੇਅਰਮੈਨ ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ, ਅਸ਼ੋਕ ਕਟਾਰੀਆ, ਸਤਨਾਮ ਜਲਾਲਪੁਰ, ਸੇਠੀ ਉਧਨਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਸੰਦੀਪ ਸੋਨੂੰ ਭਾਟੀਆ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਬਲਵੀਰ ਵਾਈਸ ਚੇਅਰਮੈਨ, ਬਲਾਕ ਸੰਮਤੀ ਮੈਂਬਰ ਬਿਮਲਾ ਦੇਵੀ, ਪੰਕਜ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਹਨੀ ਸੇਠੀ ਸਮੇਤ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਮੰਦਰ ਵਿਖੇ ਨਤਮਸਤਕ ਹੋਈਆਂ। ਇਨ੍ਹਾਂ ਤੋਂ ਇਲਾਵਾ ਸਤਨਾਮ ਡੀਐੱਸਪੀ, ਓਂਕਾਰ ਭੂੰਬਲਾ, ਚੌਧਰੀ ਰਮਨ ਨੰਦ ਲਾਲ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਧਾਰਮਿਕ ਸਮਾਗਮ ਵਿਚ ਸ਼ਿਰਕਤ ਕੀਤੀ।