- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰੂਤੀ ਚੌਧਰੀ ਦੇ ਜ਼ਿਲ੍ਹਾ ਖੇਡ ਅਫ਼ਸਰ ਬਣਨ 'ਤੇ ਸਨਮਾਨ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪਿੰਡ ਚੰਦਿਆਣੀ ਦੀ ਧੀ ਸਰੂਤੀ ਚੌਧਰੀ ਦੇ ਜ਼ਿਲ੍ਹਾ ਖੇਡ ਅਫ਼ਸਰ ਬਣਨ ’ਤੇ ਰਵਿੰਦਰ ਬਾਗੋਵਾਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਨੇ ਸਰੂਤੀ ਚੌਧਰੀ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਰਵਿੰਦਰ ਬਾਗੋਵਾਲ ਨੇ ਕਿਹਾ ਕਿ ਸਰੂਤੀ ਚੌਧਰੀ ਦੀ ਇਹ ਉਪਲੱਬਧੀ ਪੂਰੇ ਗੁੱਜਰ ਸਮਾਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰੂਤੀ ਨੇ ਆਪਣੀ ਮਿਹਨਤ, ਲਗਨ ਅਤੇ ਯੋਗਤਾ ਨਾਲ ਨਾ ਸਿਰਫ਼ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਉਹ ਇਲਾਕੇ ਦੀਆਂ ਹੋਰ ਬਹੁਤ ਸਾਰੀਆਂ ਧੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਇਲਾਕੇ ਦੇ ਬੱਚਿਆਂ ਨੂੰ ਪੜ੍ਹ-ਲਿਖ ਕੇ ਉੱਚੀਆਂ ਉਪਲੱਬਧੀਆਂ ਹਾਸਲ ਕਰਦੇ ਦੇਖ ਕੇ ਬਹੁਤ ਮਾਣ ਮਹਿਸੂਸ ਹੁੰਦਾ ਹੈ। ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸ਼ਰੂਤੀ ਚੌਧਰੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ, ਉਨ੍ਹਾਂ ਦੇ ਮਾਮਾ ਸੋਨੂੰ ਪ੍ਰਧਾਨ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਲਾਚੌਰ ਵੱਲੋਂ ਵੀ ਰਵਿੰਦਰ ਬਾਗੋਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰੂਤੀ ਦੀ ਇਸ ਪ੍ਰਾਪਤੀ ’ਤੇ ਪਰਿਵਾਰ ਸਮੇਤ ਪੂਰੇ ਇਲਾਕੇ ਨੂੰ ਮਾਣ ਹੈ। ਇਸ ਮੌਕੇ ਮਾਸਟਰ ਰਵਿੰਦਰ ਸੂਰਾਪੁਰੀ, ਮਾਸਟਰ ਗਿਆਨ, ਧਰਮਵੀਰ ਅਤੇ ਗੁੱਜਰ ਵੈੱਲਫੇਅਰ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।