
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿੱਖ ਨੈਸ਼ਨਲ ਕਾਲਜ ਬੰਗਾ ਸੁਤੰਤਰਤਾ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐੱਨਸੀਸੀ ਅਤੇ ਐੱਨਐੱਸਐੱਸ ਵਿਭਾਗ ਵੱਲੋਂ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਸਮਰਪਿਤ ਸੁਤੰਤਰਤਾ ਦਿਵਸ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਮਨਾਇਆ। ਸਮਾਗਮ ਦੀ ਅਗਵਾਈ ਐੱਨਸੀਸੀ ਵਿੰਗ ਦੇ ਇੰਚਾਰਜ ਡਾ. ਗੁਰਵਿੰਦਰ ਸਿੰਘ ਅਤੇ ਐੱਨਐੱਸਐੱਸ ਇੰਚਾਰਜ ਪ੍ਰੋ. ਵਿਪਨ ਅਤੇ ਡਾ. ਨਿਰਮਲਜੀਤ ਕੌਰ ਵੱਲੋਂ ਕੀਤੀ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਨੌਜਵਾਨ ਪੀੜ੍ਹੀ ਦਾ ਫਰਜ਼ ਹੈ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਇੱਕ ਚੰਗੇ ਨਾਗਰਿਕ ਵਜੋਂ ਦੇਸ਼ ਦੀ ਸੇਵਾ ਕਰੇ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਪਿਆਰ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਐੱਨਸੀਸੀ ਅਤੇ ਐੱਨਐੱਸਐੱਸ ਦੇ ਵਿਦਿਆਰਥੀਆਂ ਵੱਲੋਂ ਵੀ ਸਮਾਗਮ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ।।ਉਨ੍ਹਾਂ ਨੇ ਐੱਨਸੀਸੀ ਅਤੇ ਐੱਨਐੱਸਐੱਸ ਵਿਭਾਗ ਦੇ ਇੰਚਾਰਜਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਾ. ਸੁਨਿਧੀ ਮਿਗਲਾਨੀ, ਡਾ. ਕਮਲਦੀਪ ਕੌਰ, ਡਾ. ਜਯੋਤੀ ਪਕਾਸ਼, ਲਾਇਬ੍ਰੇਰੀਅਨ ਮਨਮੰਤ ਸਿੰਘ, ਉਂਕਾਰ ਸਿੱਧੂ, ਨਵਜੀਤ ਸਿੰਘ ਅਤੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।