ਸਿੱਖ ਨੈਸ਼ਨਲ ਕਾਲਜ ਦੇ ਸਾਲਾਨਾ ਖੇਡ ਮੁਕਾਬਲੇ 21 ਤੋਂ
ਸਿੱਖ ਨੈਸ਼ਨਲ ਕਾਲਜ ਦੇ ਸਾਲਾਨਾ ਖੇਡ ਮੁਕਾਬਲੇ 21 ਤੋਂ
Publish Date: Thu, 19 Feb 2026 04:15 PM (IST)
Updated Date: Fri, 20 Feb 2026 04:03 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 21 ਫਰਵਰੀ ਤੋਂ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਕਾਲਜ ਦੇ ਵਿਦਿਆਰਥੀਆਂ ਵਿਚ ਇਨ੍ਹਾਂ ਖੇਡਾਂ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪ੍ਰਿੰ. ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਇਸ ਸਾਲਾਨਾ ਐਥਲੈਟਿਕ ਮੀਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਜਸਪਾਲ ਸਿੰਘ ਗਹੂਣੀਆਂ (ਕੈਨੇਡਾ) ਮੁੱਖ ਮਹਿਮਾਨ ਵਜੋਂ ਅਤੇ ਸੁਰਜੀਤ ਸਿੰਘ ਰੱਕੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਹਨ। ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਕਾਲਜ ਅਤੇ ਕਾਲਜੀਏਟ ਸਕੂਲ ਦੇ ਕੁੱਲ ਵਿਦਿਆਰਥੀਆਂ ਨੂੰ ਪੰਜ ਵੱਖ-ਵੱਖ ਹਾਊਸਾਂ ਵਿਚ ਵੰਡਿਆ ਗਿਆ ਹੈ ਤਾਂ ਜੋ ਮੁਕਾਬਲੇ ਰਾਹੀਂ ਉਨ੍ਹਾਂ ਵਿਚ ਖੇਡ ਭਾਵਨਾ ਨੂੰ ਵਿਕਸਤ ਕੀਤਾ ਜਾ ਸਕੇ। ਇਸ ਦੌਰਾਨ ਪ੍ਰਮੁੱਖ ਤੌਰ ਤੇ ਵੱਖ-ਵੱਖ ਦੁਰੀ ਦੀਆਂ ਦੌੜਾਂ, ਰੱਸਾ-ਕਸ਼ੀ, ਸ਼ਾਰਟ-ਪੁੱਟ, ਲੰਮੀ ਛਾਲ ਆਦਿ ਦੇ ਨਾਲ-ਨਾਲ ਸਪੂਨ ਰੇਸ, ਸੈਕ ਰੇਸ ਜਿਹੇ ਰੋਚਕ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਲੜਕੇ ਅਤੇ ਲੜਕੀਆਂ ਵਿਚੋਂ ਬੈਸਟ ਐਥਲੀਟ ਵੀ ਘੋਸ਼ਿਤ ਕੀਤੇ ਜਾਣਗੇ। ਕਾਲਜ ਵੱਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਖੇਡਾਂ ਵਿਚ ਵੱਧ ਚੜ ਕੇ ਭਾਗ ਲੈਣਾ ਜਰੂਰੀ ਹੈ। ਤਾਂ ਜੋ ਮੁਕਾਬਲੇ ਦੀ ਭਾਵਨਾ ਅਤੇ ਜਿੱਤਣ ਦੇ ਜਜ਼ਬੇ ਨੂੰ ਬਰਕਰਾਰ ਰੱਖਿਆ ਜਾ ਸਕੇ।