ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ
Publish Date: Sun, 15 Feb 2026 05:04 PM (IST)
Updated Date: Mon, 16 Feb 2026 04:03 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਦਾ ਸਲਾਨਾ ਇਨਾਮ ਵੰਡ ਸਮਾਗਮ ਕਾਲਜ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਤੇ ਸਕੂਲ ਇੰਚਾਰਜ ਜਤਿੰਦਰ ਮੋਹਨ ਦੀ ਯੋਗ ਅਗਵਾਈ ਹੇਠ ਕਰਵਾਇਆ। ਇਸ ਸਮਾਗਮ ਵਿਚ ਹਰਮਿੰਦਰ ਸਿੰਘ ਹੁੰਦਲ (ਯੂਐੱਸਏ) ਨੇ ਮੁੱਖ ਮਹਿਮਾਨ ਵਜੋਂ ਤੇ ਸੁਰਜੀਤ ਸਿੰਘ ਰੱਕੜ (ਯੂਐੱਸਏ), ਜਸਵੀਰ ਸਿੰਘ ਪੂਨੀ (ਯੂਕੇ) ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ। ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰਿੰ. ਤਰਸੇਮ ਸਿੰਘ ਭਿੰਡਰ ਤੇ ਸਕੂਲ ਇੰਚਾਰਜ ਜਤਿੰਦਰ ਮੋਹਨ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਤੇ ਨਿੱਘਾ ਜੀ ਆਇਆ ਆਖਿਆ। ਪ੍ਰਿੰਸੀਪਲ ਨੇ ਮੁੱਖ ਮਹਿਮਾਨ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਕਾਲਜ ਦੇ ਪੁਰਾਣੇ ਵਿਦਿਆਰਥੀ ਹਨ। ਇਨ੍ਹਾਂ ਨੇ ਜਿੱਥੇ ਵਿਦੇਸ਼ ਦੀ ਧਰਤੀ ਨੂੰ ਕਰਮ ਭੂਮੀ ਵਜੋਂ ਚੁਣਿਆ ਉੱਥੇ ਹੀ ਆਪਣੀ ਜਨਮਭੂਮੀ ਪੰਜਾਬ ਨਾਲ ਵੀ ਮੋਹ ਕਾਇਮ ਰੱਖਿਆ। ਉਨ੍ਹਾਂ ਬੱਚਿਆਂ ਨੂੰ ਆਖਿਆ ਕਿ ਵਿਦਿਆਰਥੀਆਂ ਨੂੰ ਆਪਣਾ ਮਕਸਦ ਪੂਰਾ ਕਰਨ ਲਈ ਸਖ਼ਤ ਮਿਹਨਤ ਦੀ ਲੋੜ ਹੈ। ਤਾਂ ਜੋ ਉਨ੍ਹਾਂ ਦਾ ਭਵਿੱਖ ਰੋਸ਼ਨ ਮਈ ਹੋਵੇ। ਸਕੂਲ ਇੰਚਾਰਜ ਜਤਿੰਦਰ ਮੋਹਨ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਨਾਲ ਹੀ ਆਉਣ ਵਾਲੀ ਸਲਾਨਾ ਪ੍ਰੀਖਿਆ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ। ਹਰਮਿੰਦਰ ਸਿੰਘ ਹੁੰਦਲ ਨੇ ਇਲਾਕੇ ਦੀ ਇਸ ਸਿਰਮੌਰ ਸੰਸਥਾ ਦੀ ਪ੍ਰਸ਼ੰਸਾ ਕਰਦਿਆਂ ਆਪਣੇ ਜੀਵਨ ਤਜ਼ਰਬਿਆਂ ਰਾਹੀਂ ਵਿਦਿਆਰਥੀਆਂ ਨਾਲ ਸਾਂਝ ਪਾਈ ਤੇ ਉਨ੍ਹਾਂ ਨੂੰ ਚੰਗੇਰੇ ਭਵਿੱਖ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਅਜਿਹੇ ਸਮਾਗਮਾਂ ਦਾ ਮਨੋਰਥ ਜਿੱਥੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਨਾ ਹੁੰਦਾ ਹੈ, ਉੱਥੇ ਹੀ ਵਿਦਿਆਰਥੀਆਂ ਅੰਦਰ ਛੁਪੇ ਹੁਨਰ ਨੂੰ ਨਿਖਾਰਨਾ ਤੇ ਹੌਂਸਲੇ ਨੂੰ ਵਧਾਉਣਾ ਹੁੰਦਾ ਹੈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੇ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਵਿਦਿਆਰਥੀਆਂ ਦੁਆਰਾ ਵੱਖ-ਵੱਖ ਪੇਸ਼ਕਾਰੀਆਂ ਪ੍ਰਸਤੁਤ ਕਰਕੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ। ਡਾ. ਇੰਦੂ ਰੱਤੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਤਜਿੰਦਰ ਸਿੰਘ ਤੇ ਪ੍ਰੋ. ਪੂਜਾ ਵੱਲੋਂ ਨਿਭਾਈ ਗਈ। ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਸਮਾਗਮ ਸਫ਼ਲਤਾ ਪੂਰਵਕ ਸੰਪੰਨ ਹੋਇਆ। ਇਸ ਮੌਕੇ ਸਕੂਲ ਸਟਾਫ਼ ਮੋਹਨ ਸਿੰਘ, ਅਨੀਤਾ, ਮਨਰਾਜ ਕੌਰ, ਮਨਜੀਤ ਕੌਰ, ਚਰਨਪ੍ਰੀਤ ਕੌਰ, ਮਨਪ੍ਰੀਤ ਕੌਰ, ਚਰਨਦੀਪ ਸੈਣੀ, ਗੁਰਿੰਦਰ ਕੌਰ, ਸਵਲੀਨ ਕੌਰ, ਸਿਮਰਨਪ੍ਰੀਤ, ਹਰਮਨ ਪ੍ਰੀਤ ਤੇ ਕਾਲਜ ਸੁਪਿੰ੍ਰਟੈਂਡੈਂਟ ਪਰਮਜੀਤ ਸਿੰਘ ਹਾਜ਼ਰ ਸਨ।