- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਨੌਜਵਾਨਾਂ ਤੋਂ ਐਕਟਿਵਾ ਸਕੂਟਰੀ 'ਤੇ ਮੋਬਾਇਲ ਫੋਨ ਖੋਹ ਕੇ ਅਣਪਛਾਤੇ 6 ਨੌਜਵਾਨ ਫਰਾਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪਿੰਡ ਬੈਂਸਾਂ ਲਾਗੇ ਦੋ ਨੌਜਵਾਨਾਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਦੀ ਐਕਟਿਵਾ ਸਕੂਟਰੀ ਅਤੇ ਮੋਬਾਈਲ ਫੋਨ ਖੋਹ ਕੇ 6 ਅਣਪਛਾਤੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਨਵੀਰ ਪੁੱਤਰ ਬੂਟਾ ਰਾਮ ਅਤੇ ਸ਼ੁਭਮ ਪੁੱਤਰ ਰਾਜਿੰਦਰ ਕੁਮਾਰ ਵਾਸੀ ਪਿੰਡ ਜੱਬੋਵਾਲ ਨੇ ਦੱਸਿਆ ਕਿ ਉਹ ਤੜਕਸਾਰ 4 ਵਜੇ ਆਪਣੇ ਪਿੰਡ ਤੋਂ ਧਾਰਮਿਕ ਅਸਥਾਨ ਰਾਜਾ ਸਾਹਿਬ ਮਜਾਰਾ ਨੌ ਆਬਾਦ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਹ ਪਿੰਡ ਬੈਂਸਾਂ ਨੇੜੇ ਪੈਟ੍ਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੇ ਤਾਂ ਤਿੰਨ ਮੋਟਰਸਾਈਕਲਾਂ ’ਤੇ ਆ ਰਹੇ 6 ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੀ ਐਕਟਿਵਾ ਨੇੜੇ ਤੋਂ ਕੱਟ ਮਾਰਿਆ। ਜਦੋਂ ਉਨ੍ਹਾਂ ਇਸ ਗੱਲ ’ਤੇ ਇਤਰਾਜ ਜਤਾਇਆ ਤਾਂ ਦੋ ਨੌਜਵਾਨ ਮੋਟਰਸਾਈਕਲ ’ਤੇ ਅੱਗੇ ਜਾ ਕੇ ਖੜ੍ਹੇ ਹੋ ਗਏ। ਜਦਕਿ ਚਾਰ ਨੌਜਵਾਨਾਂ ਨੇ ਆਪਣੇ ਕੋਲ ਫੜੇ ਤੇਜ਼ਧਾਰ ਹਤਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਖੋਹਣ ਤੋਂ ਬਾਅਦ ਅਣਪਛਾਤੇ ਹਮਲਾਵਰ ਨੇ ਉਨ੍ਹਾਂ ਤੋਂ ਐਕਟਿਵਾ ਸਕੂਟਰੀ ਵੀ ਖੋਹ ਕੇ ਫ਼ਰਾਰ ਹੋ ਗਏ ਹਨ। ਮਨਵੀਰ ਅਤੇ ਸ਼ੁਭਮ ਨੇ ਪੁਲਿਸ ਤੋਂ ਇਸ ਮਾਮਲੇ ਵਿਚ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਪੁਲਿਸ ਤੋਂ ਅਣਪਛਾਤੇ ਹਮਲਾਵਰਾਂ ਨੂੰ ਛੇਤੀ ਤੋਂ ਛੇਤੀ ਕਾਬੂ ਕਰ ਕੇ ਉਨ੍ਹਾਂ ਦੀ ਐਕਟਿਵਾ ਸਕੂਟਰੀ ਅਤੇ ਮੋਬਾਈਲ ਫੋਨ ਵੀ ਵਾਪਸ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।