ਐੱਸਐੱਮਓ ਨੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਐੱਸਐਮਓ ਡਾ. ਸਤਿੰਦਰਜੀਤ ਕੌਰ ਨੇ ਲਿਆ ਸਿਹਤ ਸੇਵਾਵਾਂ ਦਾ ਜਾਇਜ਼ਾ
Publish Date: Fri, 09 Oct 2026 04:21 PM (IST)
Updated Date: Fri, 09 Oct 2026 04:29 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਸਬਸਿਡਰੀ ਹੈਲਥ ਸੈਂਟਰ ਕਰਿਆਮ ਅਤੇ ਸਬ ਸੈਂਟਰ ਉਸਮਾਨਪੁਰ ਦਾ ਦੌਰਾ ਕਰ ਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਹਦਾਇਤ ਕੀਤੀ ਕਿ ਹਰੇਕ ਮਰੀਜ਼ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਸਿਹਤ ਸੰਸਥਾਵਾਂ ਲੋਕਾਂ ਲਈ ਮੁੱਢਲੀ ਸਿਹਤ ਸੇਵਾ ਦਾ ਮਹੱਤਵ ਪੂਰਨ ਕੇਂਦਰ ਹਨ, ਇਸ ਲਈ ਇੱਥੇ ਆਉਣ ਵਾਲੇ ਹਰ ਵਿਅਕਤੀ ਨਾਲ ਸਨਮਾਨ ਜਨਕ ਵਿਵਹਾਰ ਕੀਤਾ ਜਾਵੇ। ਉਨ੍ਹਾਂ ਸਿਹਤ ਸੰਸਥਾਵਾਂ ਵਿਚ ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਪਰਿਵਾਰ ਨਿਯੋਜਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ ਅਤੇ ਇਲਾਜ, ਦਵਾਈਆਂ ਦੀ ਉਪਲੱਬਧਤਾ ਅਤੇ ਸਿਹਤ ਰਿਕਾਰਡ ਦੀ ਸਮੀਖਿਆ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਪ੍ਰੋਗਰਾਮਾਂ ਤਹਿਤ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਨੂੰ ਘਰ-ਘਰ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੇ ਨਿਯਮਤ ਦੌਰਿਆਂ ਰਾਹੀਂ ਸੇਵਾਵਾਂ ਦੀ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਕਿਸੇ ਸੁਧਾਰ ਦੀ ਲੋੜ ਮਹਿਸੂਸ ਹੁੰਦੀ ਹੈ, ਉਸ ਨੂੰ ਤੁਰੰਤ ਦੂਰ ਕਰਨ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ।