ਐੱਸਐਮਓ ਵੱਲੋਂ ਟੀਕਾਕਰਨ ਸੈਸ਼ਨ ਦਾ ਕੀਤਾ ਨਿਰੀਖਣ ਐੱਸਐਮਓ ਵੱਲੋਂ ਟੀਕਾਕਰਨ ਸੈਸ਼ਨ ਦਾ ਕੀਤਾ ਨਿਰੀਖਣ
Publish Date: Fri, 06 Nov 2026 04:46 PM (IST)
Updated Date: Fri, 06 Nov 2026 04:47 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਮਮਤਾ ਦਿਵਸ ਮੌਕੇ ਜੱਬੋਵਾਲ ਵਿਖੇ ਲਗਾਏ ਗਏ ਰੂਟੀਨ ਟੀਕਾਕਰਨ ਸੈਸ਼ਨ ਦਾ ਨਿਰੀਖਣ ਕੀਤਾ। ਉਨ੍ਹਾਂ ਟੀਕਾਕਰਨ ਪ੍ਰਕਿਰਿਆ, ਵੈਕਸੀਨ ਦੇ ਰੱਖ-ਰਖਾਅ ਅਤੇ ਸਿਹਤ ਕਰਮਚਾਰੀਆਂ ਦੇ ਕੰਮ ਦੀ ਸਮੀਖਿਆ ਕਰਕੇ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਸਮੇਂ ਸਿਰ ਟੀਕਾਕਰਨ ਸੇਵਾਵਾਂ ਪਹੁੰਚਾਈਆਂ ਜਾਣ। ਤਾਂ ਜੋ ਕੋਈ ਵੀ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਸੰਪੂਰਨ ਟੀਕਾਕਰਨ ਕਰਵਾ ਕੇ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾਂ ਐੱਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਬਾਰੇ ਵੀ ਸਿਹਤ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਯੋਗ ਲੜਕੀਆਂ ਨੂੰ ਇਹ ਟੀਕਾ ਲਗਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਵਿਚ ਸਹਾਇਕ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸੀਨੀਅਰ ਲੈਬ ਟੈਕਨੀਸ਼ੀਅਨ ਅੰਮ੍ਰਿਤ ਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।