- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਬਲਾਚੌਰ ਵਿਖੇ ਵਿਸ਼ੇਸ਼ ਕੈਂਪ ਲਗਾਇਆ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਬਲਾਚੌਰ ਦੇ ਐੱਸਐਮਓ ਡਾ. ਪਰਮਜੀਤ ਲਾਲ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ। ਡਾ. ਪਰਮਜੀਤ ਲਾਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਤੇ ਇਲਾਜ ਲਈ ਮਾਰਗਦਰਸ਼ਨ ਦੇਣਾ ਸੀ। ਕੈਂਪ ਦੌਰਾਨ ਅੱਖਾਂ ਹੋਰ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਦੇ ਕੈਂਪ ਵਿੱਚ ਆਏ ਬਜ਼ੁਰਗ ਮਰੀਜ਼ਾਂ ਦੀ ਜਾਂਚ ਕੀਤੀ। ਜਦਕਿ ਜਰੂਰਤਮੰਦ ਮਰੀਜ਼ਾਂ ਨੂੰ ਐਨਕਾਂ ਵੰਡੀਆਂ। ਜਾਂਚ ਦੌਰਾਨ ਮੋਤੀਆਬਿੰਦ ਦੇ ਮਰੀਜ਼ਾਂ ਦੀ ਪਛਾਣ ਵੀ ਕੀਤੀ। ਜਿਨ੍ਹਾਂ ਨੂੰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਨਿਯਮਤ ਸਿਹਤ ਜਾਂਚ ਕਰਵਾਉਣ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕੀਤੀ ਜਾ ਸਕਦੀ ਹੈ ਅਤੇ ਲੋੜ ਅਨੁਸਾਰ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀਆਂ ਸਮੱਸਿਆਵਾਂ, ਹੱਡੀਆਂ ਤੇ ਜੋੜਾਂ ਦੇ ਰੋਗਾਂ ਅਤੇ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਮਹੱਤਵਪੂਰਨ ਹੈ। ਨਿਯਮਤ ਸਿਹਤ ਜਾਂਚ, ਢੁੱਕਵਾਂ ਇਲਾਜ ਤੇ ਸਿਹਤਮੰਦ ਜੀਵਨਸ਼ੈਲੀ ਬਜ਼ੁਰਗਾਂ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬਜ਼ੁਰਗ ਪਰਿਵਾਰਕ ਮੈਂਬਰਾਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਤੇ ਨਿਯਮਤ ਸਿਹਤ ਜਾਂਚ ਨੂੰ ਤਰਜੀਹ ਦੇਣ। ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉੱਪਰ ਵਿਸ਼ੇਸ਼ ਤੌਰ ਤੇ ਡਾ. ਪ੍ਰਿਅੰਕਾ ਐਮਡੀ ਮੈਡੀਸਨ, ਡਾ. ਅਕਸ਼ੈ ਅੱਖਾਂ ਦੇ ਮਾਹਿਰ, ਡਾ. ਹਰਜਿੰਦਰ ਸਿੰਘ ਅੱਖਾਂ ਦੇ ਮਾਹਿਰੀ ਅਤੇ ਅਮਰਜੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।