ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਲਾਏ ਵਿਸ਼ੇਸ਼ ਕੈਂਪ
ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਪੋਲਿੰਗ ਬੂਥਾਂ ਤੇ ਲਗਾਏ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ
Publish Date: Sat, 24 Oct 2026 06:33 PM (IST)
Updated Date: Sat, 24 Oct 2026 06:34 PM (IST)
ਰਮੇਸ਼ ਸ਼ਰਮਾ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਵੋਟਰਾਂ ਦੀ ਸਹੂਲਤ ਲਈ ਅੱਜ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਬੂਥ ਲੈਵਲ ਅਫ਼ਸਰ ਮੌਜੂਦ ਰਹੇ ਅਤੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਮ ਦਿਖਾਉਣ ਦੀ ਸਹਾਇਤਾ ਕੀਤੀ। ਉਨ੍ਹਾਂ ਦੱਸਿਆ ਕਿ ਜਿਹੜੇ ਯੋਗ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਹ ਆਪਣੀ ਲੋੜ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6 (ਏ), ਫਾਰਮ ਨੰਬਰ 7 ਅਤੇ ਫਾਰਮ ਨੰਬਰ 8 ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਾਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸ ਦੀ ਵੋਟ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਇਨ੍ਹਾਂ ਵਿਸ਼ੇਸ਼ ਕੈਂਪ ਦਾ ਲਾਭ ਵੱਧ ਤੋਂ ਵੱਧ ਲਾਭ ਲਿਆ ਗਿਆ।