ਰਾਹੋਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
ਰਾਹੋਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
Publish Date: Sat, 17 Oct 2026 05:35 PM (IST)
Updated Date: Sat, 17 Oct 2026 05:36 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ 18 ਅਕਤੂਬਰ ਦਿਨ ਐਤਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਧਾਨ ਸੁਖਦੇਵ ਸਿੰਘ ਮਾਨ, ਚੇਅਰਮੈਨ ਮਲਕੀਤ ਸਿੰਘ ਕਾਹਲੋਂ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਆਰੰਭ ਹੋਣਗੇ। ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨੀ ਜਥਾ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੇਗਾ। ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਗੁਰਕੀਰਤ ਸਿੰਘ ਅੰਮ੍ਰਿਤਮਈ ਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਸਿੱਧ ਕਥਾ ਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸੰਗਤ ਲਈ ਸੁਸਾਇਟੀ ਵੱਲੋਂ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸੁਰਿੰਦਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਇਕਬਾਲ ਸਿੰਘ ਹਾਜ਼ਰ ਸਨ।