ਵਾਰਡ ਨੰਬਰ 13 ’ਚ ਲਾਇਆ ਵਿਸ਼ੇਸ਼ ਸਿਹਤ ਬੀਮਾ ਕਾਰਡ ਕੈਂਪ
ਵਾਰਡ ਨੰਬਰ 13 ਵਿਚ ਲਗਾਇਆ ਵਿਸ਼ੇਸ਼ ਸਿਹਤ ਬੀਮਾ ਕਾਰਡ ਕੈਂਪ-ਵਿਧਾਇਕਾ
Publish Date: Sun, 01 Mar 2026 05:40 PM (IST)
Updated Date: Mon, 02 Mar 2026 04:05 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ ਦੇ ਮਕਸਦ ਨਾਲ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਰਹਿਨੁਮਾਈ ਹੇਠ ਅੱਜ ਵਾਰਡ ਨੰਬਰ 13 ਜਗਤਪੁਰ ਰੋਡ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਨਗਰ ਕੌਂਸਲ ਬਲਾਚੌਰ ਦੀ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਕੌਰ ਸਿਆਣ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿਚ 50 ਤੋਂ ਵੱਧ ਯੋਗ ਲਾਭਪਾਤਰੀਆਂ ਦੇ 10 ਲੱਖ ਰੁਪਏ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਬਣਾਏ ਗਏ। ਕੈਂਪ ਦੌਰਾਨ ਹਰਵਿੰਦਰ ਕੌਰ ਸਿਆਣ ਨੇ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਅਹਿਮ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬ੍ਰਦਰ ਕੰਪਿਊਟਰ ਬਰਾਂਚ ਤੋਂ ਆਪਰੇਟਰ ਪਰਮਜੀਤ ਸਿੰਘ ਹੈਪੀ, ਸ਼ੇਖਰ ਤੇ ਨਵਜੋਤ ਨੇ ਆਪਣੀਆਂ ਤਕਨੀਕੀ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਪ ਦੇ ਸੀਨੀ. ਮੈਂਬਰ ਜਸਵਿੰਦਰ ਸਿਆਣ ਅਤੇ ਬਲਾਕ ਪ੍ਰਧਾਨ ਐੱਸਸੀ ਵਿੰਗ ਡਾ. ਪ੍ਰੇਮ ਚੋਪੜਾ ਉਚੇਚੇ ਤੌਰ ਤੇ ਪਹੁੰਚੇ। ਇਸ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਜਿਨ੍ਹਾਂ ’ਚ ਸਰਵਣ ਵਾਲੀਆ, ਬਲਵੀਰ ਸਿੰਘ, ਸੁਖਦੇਵ ਸਿੰਘ, ਕੈਪਟਨ ਜਰਨੈਲ ਸਿੰਘ, ਕੁਲਵਿੰਦਰ ਸਿੰਘ ਮਿਸਤਰੀ, ਜਸਵਿੰਦਰ ਸਿੰਘ ਭੰਬਰਾ, ਅਸ਼ਵਨੀ ਕੁਮਾਰ, ਪ੍ਰੀਤੀ ਵਾਲੀਆ, ਮੱਖਣ ਸਿੰਘ, ਦਿਲਬਾਗ ਸਿੰਘ, ਸੋਹਣ ਲਾਲ, ਨੇਕੀ ਅਤੇ ਤਰਸੇਮ ਲਾਲ ਨੇ ਵੀ ਸ਼ਿਰਕਤ ਕੀਤੀ। ਵਾਰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਤੋਂ ਵੱਡੀ ਨਿਜਾਤ ਮਿਲਦੀ ਹੈ ਅਤੇ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੁੰਦੀਆਂ ਹਨ।