2027 ਦੀਆਂ ਚੋਣਾਂ ਲਈ ਡੀਪੀਆਈ ਤੇ ਅਕਾਲੀ ਦਲ ਦੀ ਹੋਈ ਇਕੱਤਰਤਾ 2027 ਦੀਆਂ ਚੋਣਾਂ ਲਈ ਡੀਪੀਆਈ ਤੇ ਅਕਾਲੀ ਦਲ ਦੀ ਹੋਈ ਵਿਸ਼ੇਸ਼ ਮੀਟਿੰਗ
Publish Date: Tue, 18 Aug 2026 03:31 PM (IST)
Updated Date: Tue, 18 Aug 2026 03:33 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ ਰਾਹੋਂ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸੇ ਕੜੀ ਤਹਿਤ ਰਾਹੋਂ ਵਿਖੇ ਡੀਪੀਆਈ ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸੁਕਾਰ ਵਿਚਕਾਰ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਲਈ ਰਣਨੀਤੀ ਤਿਆਰ ਕਰਨ ਸਬੰਧੀ ਲੰਬਾ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਦੋਵਾਂ ਆਗੂਆਂ ਨੇ ਸਪੱਸ਼ਟ ਕਰਦੇ ਹੋਏ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਤਿਆਰੀਆਂ ਤੇਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਦੋਵਾਂ ਧਿਰਾਂ ਦੇ ਆਗੂਆਂ ਨੇ ਇੱਕ-ਦੂਜੇ ਨੂੰ ਪੂਰਨ ਸਹਿਯੋਗ ਅਤੇ ਭਰੋਸਾ ਦਿੰਦਿਆਂ ਕਿਹਾ ਕਿ ਸਿਆਸੀ ਸਫ਼ਰ ਵਿਚ ਇਕੱਠੇ ਹੋ ਕੇ ਤਨ-ਮਨ ਨਾਲ ਕੰਮ ਕੀਤਾ ਜਾਵੇਗਾ ਅਤੇ ਕਿਸੇ ਵੀ ਆਗੂ ਜਾਂ ਵਰਕਰ ਦੇ ਮਾਣ-ਸਨਮਾਨ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਅਤੇ ਜ਼ਮੀਨੀ ਸੰਗਠਨ ਨਾਲ ਹੁੰਦੀ ਹੈ। ਇਸ ਲਈ ਜਲਦੀ ਹੀ ਬੂਥ ਪੱਧਰ ’ਤੇ ਕਮੇਟੀਆਂ ਦਾ ਗਠਨ ਕਰ ਕੇ ਹਰ ਬੂਥ ਨੂੰ ਸਰਗਰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ, ਸ਼ਹਿਰ ਦੇ ਵਾਰਡਾਂ ਅਤੇ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਪਾਰਟੀ ਸਮਰਥਕਾਂ, ਵੋਟਰਾਂ ਅਤੇ ਸਪੋਰਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਆਮ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਉਨ੍ਹਾਂ ਦਾ ਭਰੋਸਾ ਜਿੱਤਣਾ ਹੀ ਪਾਰਟੀ ਦੀ ਮੁੱਖ ਤਰਜੀਹ ਰਹੇਗੀ। ਮੀਟਿੰਗ ਦੌਰਾਨ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਬਦਲਾਅ ਦੇ ਨਾਲ-ਨਾਲ ਮਜ਼ਬੂਤ ਅਤੇ ਵਿਕਾਸ ਪੱਖੀ ਸਿਆਸੀ ਵਿਕਲਪ ਦੀ ਉਡੀਕ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਅੰਦਰ ਮੀਟਿੰਗਾਂ ਅਤੇ ਜਨ-ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਦਿਨੇਸ਼ ਕੁਮਾਰ, ਸਰਪੰਚ ਸੁਲਿੰਦਰ ਸਿੰਘ, ਰਜਿੰਦਰ ਸਿੰਘ ਨੰਗਲ ਜੱਟਾਂ, ਮਾਨਵ ਚੌਟਾਲਾ, ਹੀਰਾ ਲਾਲ ਚੱਢਾ, ਨੀਰਜ ਚੌਟਾਲਾ, ਪ੍ਰਿੰਸ ਚੌਟਾਲਾ ਤੋਂ ਇਲਾਵਾ ਹੋਰ ਹਾਜ਼ਰ ਸਨ।