'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੰਗਾ ਬਲਾਕ 'ਚ ਖੇਡਾਂ ਦਾ ਸ਼ਾਨਦਾਰ ਆਗਾਜ਼ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬੰਗਾ ਬਲਾਕ 'ਚ ਖੇਡਾਂ ਦਾ ਸ਼ਾਨਦਾਰ ਆਗਾਜ਼
Publish Date: Mon, 14 Sep 2026 05:01 PM (IST)
Updated Date: Tue, 15 Sep 2026 04:03 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿਖੇ ਖੇਡਾਂ ਦੇ ਉਦਘਾਟਨ ਸਮਾਰੋਹ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਵੱਲੋਂ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖਾਸ ਤੌਰ ਤੇ ਪੰਜਾਬ ਭਰ ਵਿਚ ਬਣਾਏ ਜਾ ਰਹੇ ਖੇਡ ਮੈਦਾਨਾਂ ਨੂੰ ਨੌਜਵਾਨਾਂ ਲਈ ਮਹੱਤਵ ਪੂਰਨ ਪਹਿਲ ਕਦਮੀ ਦੱਸਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਇਕ ਸਿੱਧ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਸ਼੍ਰੀਪੁਰ ਵਿਖੇ ਨਵਾਂਸ਼ਹਿਰ ਅਤੇ ਬੰਗਾ ਬਲਾਕਾਂ ਦੀਆਂ ਟੈਨਿਸ ਬਾਲ ਕ੍ਰਿਕਟ ਖੇਡਾਂ ਦੀ ਡੈਮੋਨਸਟ੍ਰੇਸ਼ਨ ਵੀ ਸ਼ੁਰੂ ਕੀਤੀ। ਜਿਸ ਵਿਚ ਖਿਡਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਐੱਸਐੱਨ ਕਾਲਜ ਬੰਗਾ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਵੀ ਖੇਡਾਂ ਦੀ ਸ਼ੁਰੂਆਤ ਕੀਤੀ ਅਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਖਿਡਾਰੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿਚ ਅੱਗੇ ਵਧਣ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।