ਤੇਜ਼ ਰਫ਼ਤਾਰ ਸਕੂਲ ਬੱਸ ਦਾ ਕਹਿਰ: ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ
ਇਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾਇਕਲ ਨੂੰ ਟੱਕਰ ਮਾਰਨ ਕਾਰਨ ਇਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਬੱਸ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Sat, 25 Apr 2026 03:13 PM (IST)
Updated Date: Sat, 25 Apr 2026 03:17 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ। ਇਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾਇਕਲ ਨੂੰ ਟੱਕਰ ਮਾਰਨ ਕਾਰਨ ਇਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਬੱਸ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ (72) ਪੁੱਤਰ ਕਰਮ ਸਿੰਘ ਵਾਸੀ ਰਾਮਰਾਏਪੁਰ ਨੇ ਦੱਸਿਆ ਕਿ ਮਿਤੀ 18 ਅਪ੍ਰੈਲ ਨੂੰ ਉਹ ਆਪਣੇ ਮੋਟਰਸਾਇਕਲ ਨੰਬਰੀ ਪੀਬੀ-32-ਐਫ-8609 ਡਿਸਕਵਰ ’ਤੇ ਸਵਾਰ ਹੋ ਕੇ ਪਿੰਡ ਸਹਾਬਪੁਰ ਤੋਂ ਆਪਣੇ ਪਿੰਡ ਰਾਮਰਾਏਪੁਰ ਨੂੰ ਜਾ ਰਿਹਾ ਸੀ ਤਾਂ ਜਦ ਉਹ ਪਿੰਡ ਰਾਮਰਾਏਪੁਰ ਪੁੱਜਾ ਤਾਂ ਸਾਹਮਣੇ ਤੋਂ ਇੱਕ ਕੇਸੀ ਸਕੂਲ ਦੀ ਬੱਸ ਨੰਬਰੀ ਪੀਬੀ-32-ਈ-3742 ਆ ਰਹੀ ਸੀ।
ਜਿਸ ਨੂੰ ਦੇਖ ਕੇ ਉਸਨੇ ਆਪਣਾ ਮੋਟਰਸਾਇਕਲ ਸੜਕ ਦੇ ਨਾਲ ਕੱਚੀ ਜਗ੍ਹਾਂ ’ਤੇ ਰੋਕ ਲਿਆ। ਜੋ ਬੱਸ ਦੇ ਡਰਾਇਵਰ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਸੁਰਿੰਦਰ ਸਿੰਘ ਵਾਸੀ ਕੋਟ ਪੱਤੀ ਨੇ ਬੱਸ ਮੋੜ ਕੱਟਦੇ ਸਾਰ ਹੀ ਉਸ ਦੇ ਖੜੇ ਮੋਟਰਸਾਇਕਲ ਵਿਚ ਮਾਰੀ। ਜਿਸ ਨਾਲ ਉਸ ਦੀ ਸੱਜੀ ਲੱਤ ’ਤੇ ਫਰੈਕਚਰ ਹੋ ਗਿਆ। ਪੁਲਿਸ ਨੇ ਬੱਸ ਚਾਲਕ ਮਨਪ੍ਰੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।