ਵਿਜੇ ਜਯੋਤੀ, ਨਵਾਂਸ਼ਹਿਰ : ਦੌਲਤਪੁਰ ਦੇ ਬਾਬਾ ਸ੍ਰੀ ਚੰਦ ਜੀ ਸਪੋਰਟਸ ਅਤੇ ਵੈੱਲਫੇਅਰ ਕਲੱਬ, ਪ੍ਰਵਾਸੀ ਭਾਰਤੀਆਂ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 12 ਅਤੇ 13 ਫਰਵਰੀ ਨੂੰ ਦੋ ਰੋਜ਼ਾ ਪੇਂਡੂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਤੇ ਗੁਰਦਿਆਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਖੇਡ ਮੇਲੇ ਦੇ ਪਹਿਲੇ ਦਿਨ ਟਰਾਲੀ ਬੈਕ ਮੁਕਾਬਲਾ, ਬੈਲ ਗੱਡੀਆਂ ਦੀਆਂ ਦੌੜਾਂ, ਦੋਹਰੀਆਂ ਦੌੜਾਂ ਅਤੇ ਰੱਸਾ ਖਿੱਚਣ ਦੇ ਮੁਕਾਬਲੇ ਹੋਣਗੇ। ਜਿਨ੍ਹਾਂ ਦੇ ਜੇਤੂਆਂ ਨੂੰ 3100 ਰੁਪਏ ਤੋਂ ਲ ੈਕੇ 7100 ਰੁਪਏ ਤਕ ਦੇ ਨਕਦ ਇਨਾਮ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਜਾਣਗੇ।

ਮੇਲੇ ਦੇ ਦੂਸਰੇ ਦਿਨ 13 ਫਰਵਰੀ ਨੂੰ ਕਬੱਡੀ ਅਕੈਡਮੀਆਂ ਦੇ ਮੁਕਾਬਲੇ ਅਤੇ ਸਲੋ ਬੁਲਟ ਮੋਟਰਸਾਈਕਲ ਰੇਸ ਮੁਕਾਬਲੇ ਹੋਣਗੇ। ਕਬੱਡੀ ਲਈ ਜੇਤੂ ਅਤੇ ਉਪ ਜੇਤੂ ਨੂੰ ਕ੍ਮਵਾਰ 61 ਹਜ਼ਾਰ ਅਤੇ 51 ਹਜ਼ਾਰ ਰੁਪਏ ਦੇ ਨਗਦ ਇਨਾਮ ਦੇ ਨਾਲ ਦਿਲਕਸ਼ ਟਰਾਫੀਆਂ ਵੀ ਦਿੱਤੀਆਂ ਜਾਣਗੀਆਂ। ਬੈੱਸਟ ਰੇਡਰ ਅਤੇ ਬੈੱਸਟ ਜਾਫੀ ਨੂੰ 11-11 ਹਜ਼ਾਰ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।