ਖੇਡਾਂ ਵਿਦਿਆਰਥੀ ਜੀਵਨ ’ਚ ਅਹਿਮ ਰੋਲ ਕਰਦੀਆਂ ਅਦਾ : ਪ੍ਰਿੰ. ਖਟਕੜ
ਖੇਡਾਂ ਬਣਾਉਂਦੀਆਂ ਹਨ ਸਰੀਰ ਅਤੇ ਮਨ ਨੂੰ ਤੰਦਰੁਸਤ-ਪ੍ਰਿੰ. ਕਿਸ਼ਨ ਖਟਕੜ
Publish Date: Wed, 11 Feb 2026 03:52 PM (IST)
Updated Date: Thu, 12 Feb 2026 04:00 AM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਨੀਤਾ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਪੀਐਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪ੍ਰਿੰ. ਕਿਸ਼ਨ ਖਟਕੜ, ਲੈਂਬਰ ਸਿੰਘ ਅਤੇ ਜਸਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ ਸਕੂਲ ਵਿਚ ਸਾਲਾਨਾ ਐਥਲੇਟਿਕਸ ਮੀਟ ਕਰਵਾਈ। ਪ੍ਰਿੰ. ਕਿਸ਼ਨ ਖਟਕੜ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਕਿਹਾ ਕਿ ਖੇਡਾਂ ਵਿਦਿਆਰਥੀ ਦੇ ਜੀਵਨ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਦਾਨ ਪਾਉਂਦੀਆਂ ਹਨ। ਲੈਂਬਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਵੱਲੋਂ ਇਸ ਐਥਲੈਟਿਕਸ ਮੀਟ ਵਿਚ ਭਾਗ ਲਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਹਾਊਸ ਦੇ ਇੰਚਾਰਜਾਂ ਨਾਲ ਆਪਣੇ-ਆਪਣੇ ਹਾਊਸਾਂ ਦੇ ਝੰਡੇ ਲੈ ਕੇ ਮਾਰਚ ਪਾਸ ਕੀਤਾ ਤੇ ਬਾਅਦ ਚ ਵਿਦਿਆਰਥੀਆਂ ਵੱਲੋਂ ਖੇਡਾਂ ਨੂੰ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰਣ ਕੀਤਾ। ਅਖੀਰ ਵਿਚ ਪ੍ਰਿੰ. ਕਿਸ਼ਨ ਖਟਕੜ ਅਤੇ ਸਮੂਹ ਅਧਿਆਪਕਾਂ ਵੱਲੋਂ ਇਨ੍ਹਾਂ ਖੇਡਾਂ ਵਿਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤ ਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਬਲਰਾਮ ਸਿੰਘ, ਬਿੱਕਰ ਸਿੰਘ, ਪੂਜਾ ਤੇ ਹੋਰ ਮੌਜੂਦ ਸਨ।