ਬੀਐੱਲਐੱਮ ਗਰਲਜ਼ ਕਾਲਜ ’ਚ ਸਪਾਟ ਪੇਂਟਿੰਗ ਮੁਕਾਬਲੇ ਕਰਵਾਏ
ਸਪਾਟ ਪੇਂਟਿੰਗ ਮੁਕਾਬਲੇ ਕਰਵਾਏ
Publish Date: Thu, 19 Mar 2026 04:56 PM (IST)
Updated Date: Fri, 20 Mar 2026 04:05 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਬੀਐੱਲਐੱਮ ਗਰਲਜ਼ ਕਾਲਜ ਨਵਾਂਸ਼ਹਿਰ ਚ ਸੋਸ਼ਲ ਸਾਇੰਸ ਫੋਰਮ ਅਤੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਸਪਾਟ ਪੇਂਟਿੰਗ ਮੁਕਾਬਲਾ ਕਰਵਾਇਆ। ਜੋ ਔਰਤਾਂ ਵਿਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਬੀਡੀਸੀ ਬਲੱਡ ਸੈਂਟਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ। ਮੁਕਾਬਲੇ ਵਿਚ ਕਾਲਜ ਦੀਆਂ 23 ਵਿਦਿਆਰਥਣਾਂ ਨੇ ਪੋਸਟਰ ਮੇਕਿੰਗ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਬੀਸੀਏ ਸਮੈਸਟਰ ਦੂਜੇ ਦੀ ਵਿਦਿਆਰਥਣ ਸਿਮਰਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬੀਏ ਸਮੈਸਟਰ ਛੇਵੇਂ ਦੀ ਵਿਦਿਆਰਥਣ ਹੈਰਾਂਝਲ ਨੇ ਦੂਜਾ ਤੇ ਬੀਸੀਏ ਸਮੈਸਟਰ ਦੂਜੇ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥਣਾਂ ਨੂੰ ਬੀਡੀਸੀ ਬਲੱਡ ਸੈਂਟਰ ਵੱਲੋਂ ਨਕਦ ਇਨਾਮ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਜੱਜਾਂ ਦੀ ਭੂਮਿਕਾ ਜਸਪਾਲ ਸਿੰਘ ਗਿੱਦਾ, ਡਾ. ਨਿੱਕੀਤਾ ਪੁਰੀ, ਮਨਮੀਤ ਸਿੰਘ, ਮੁਕੇਸ਼ ਕੁਮਾਰ ਵੱਲੋਂ ਨਿਭਾਈ ਗਈ। ਜਸਪਾਲ ਸਿੰਘ ਗਿੱਦਾ ਨੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖ਼ੂਨਦਾਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਖ਼ੂਨਦਾਨ ਇੱਕ ਮਹਾਨ ਸੇਵਾ ਹੈ, ਜੋ ਕਿਸੇ ਦੀ ਜ਼ਿੰਦਗੀ ਬਚਾ ਸਕਦੀ ਹੈ। ਕਾਲਜ ਦੀ ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਰੂਬੀ ਬਾਲਾ ਤੇ ਪ੍ਰੋ. ਆਸਥਾ, ਪ੍ਰੋ. ਨਿਵੇਦਿਤਾ ਤੇ ਹੋਰ ਹਾਜ਼ਰ ਸਨ।