ਐੱਸਐੱਸਪੀ ਵਤਸਲਾ ਗੁਪਤਾ ਨੇ ਸੰਭਾਲਿਆ ਅਹੁਦਾ ਐੱਸਐੱਸਪੀ ਵਤਸਲਾ ਗੁਪਤਾ ਨੇ ਸੰਭਾਲਿਆ ਅਹੁਦਾ
Publish Date: Fri, 27 Nov 2026 04:34 PM (IST)
Updated Date: Fri, 27 Nov 2026 04:34 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਐੱਸਪੀ ਵਤਸਲਾ ਗੁਪਤਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਦਿਆੰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਐੱਸਐੱਸਪੀ ਦਫਤਰ ਵਿਖੇ ਪੁਲਿਸ ਟੁਕੜੀ ਨੇ ਐੱਸਐੱਸਪੀ ਵਤਸਲਾ ਗੁਪਤਾ ਨੂੰ ਸਲਾਮੀ ਦਿੱਤੀ। ਇਸ ਮੌਕੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਐੱਸਐੱਸਪੀ ਨੂੰ ਬੁੱਕੇ ਭੇਟ ਕੀਤੇ ਗਏ। ਵਤਸਲਾ ਗੁਪਤਾ ਨੇ ਆਖਿਆ ਕਿ ਜ਼ਿਲ੍ਹੇ ਅੰਦਰ ਨਸ਼ਾਖੋਰੀ ਗੈਂਗਵਾਦ ਨੂੰ ਖਤਮ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਕਿਸੇ ਕੀਮਤ ਤੇ ਵੀ ਅਸੀਂ ਜ਼ਿਲ੍ਹੇ ਵਿਚ ਨਸ਼ਾ ਵਿਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜੋ ਵਿਅਕਤੀ ਗੈਂਗਸਟਰ ਬਣ ਚੁੱਕੇ ਹਨ, ਉਹ ਵਾਪਸ ਮੁੱਖ ਧਾਰਾ ਵਿਚ ਆ ਜਾਣ। ਉਨ੍ਹਾਂ ਆਖਿਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਵਤਸਲਾ ਗੁਪਤਾ ਨੇ ਆਖਿਆ ਕਿ ਉਨ੍ਹਾਂ ਨੂੰ ਵੱਡਾ ਮਾਣ ਹੈ ਕਿ ਉਹ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਨਗਰ ਨਾਲ ਸਬੰਧਤ ਜ਼ਿਲ੍ਹੇ ’ਚ ਬਤੌਰ ਪੁਲਿਸ ਮੁਖੀ ਵਜੋਂ ਸੇਵਾ ਨਿਭਾ ਰਹੇ ਹਨ। ਇਥੋੰ ਦੇ ਜ਼ਿਲ੍ਹਾ ਵਾਸੀਆੰ ਨੇ ਦੇਸ਼ ਦੀ ਆਜ਼ਾਦੀ ’ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੇਸ਼ ਵਾਸੀਆੰ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ।