ਟੀਚਰਜ਼ ਫਰੰਟ ਨੇ ਰੋਸ ਰੈਲੀ ਕੱਢ ਕੇ ਕੀਤਾ ਰੋਸ ਪ੍ਰਦਰਸ਼ਨ ਰੋਸ ਰੈਲੀ ਕੱਢ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ
Publish Date: Thu, 17 Sep 2026 04:39 PM (IST)
Updated Date: Thu, 17 Sep 2026 04:41 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਐੱਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ ਰੋਸ ਰੈਲੀ ਕੱਢੀ ਅਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸਿੱਖਿਆ ਬੋਰਡ ਦੇ ਦਫ਼ਤਰ ਤੱਕ ਰੋਸ ਰੈਲੀ ਕੱਢੀ ਅਤੇ ਸਿੱਖਿਆ ਬੋਰਡ ਦੇ ਗੇਟ ਅੱਗੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਪੂਰੇ ਪੰਜਾਬ ਤੋਂ ਪੁੱਜੇ। ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਅੱਗੇ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ। ਇਸ ਸਮੇਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਸਖਤ ਚਿਤਾਵਨੀ ਦਿੱਤੀ ਕਿ ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਲਈ ਪੁਖਤਾ ਨੀਤੀ ਬਣਾਈ ਜਾਵੇ ਅਤੇ ਪੈਂਡਿੰਗ ਤਨਖਾਹਾਂ ਨੂੰ ਜਲਦੀ ਜਾਰੀ ਕੀਤਾ ਜਾਵੇ। ਵੱਖ-ਵੱਖ ਬੁਲਾਰਿਆਂ ਵੱਲੋਂ ਵਿਭਾਗ ਅਤੇ ਸਰਕਾਰ ਨਾਲ ਅਣਗਿਣਤ ਮੀਟਿੰਗਾਂ ਕਰਨ ਉਪਰੰਤ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਣ ਅਤੇ ਲਾਰੇ ਲਾਉਣ ਦੀ ਨੀਤੀ ਦਾ ਵਿਰੋਧ ਕੀਤਾ। ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 3670 ਵੋਕੇਸ਼ਨਲ ਨਾਲ ਅਧਿਆਪਕ ਕੰਮ ਕਰ ਰਹੇ ਹਨ। ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 12 ਸਾਲਾਂ ਤੋਂ ਇਹ ਕੰਪਨੀਆਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੂੰ ਵਾਰ-ਵਾਰ ਇਸ ਬਾਰੇ ਜਾਣੂ ਕਰਵਾਇਆ ਜਾਂਦਾ ਹੈ, ਪਰ ਇਨ੍ਹਾਂ ਕੰਪਨੀਆਂ ਤੋਂ ਮਿਲਣ ਵਾਲੀ ਕਮਿਸ਼ਨ ਕਾਰਨ ਸਰਕਾਰ ਇਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਵੱਡੇ-ਵੱਡੇ ਵੋਟ ਲਗਾ ਕੇ ਇਹ ਦੱਸਿਆ ਜਾ ਰਿਹਾ ਹੈ ਕਿ ਆਊਟਸੋਰਸਿੰਗ ਭਰਤੀ ਬੰਦ ਕਰ ਦਿੱਤੀ ਗਈ ਹੈ ਪਰ ਅਸਲ ਸੱਚਾਈ ਐੱਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਦੇ ਰੂਪ ਵਿਚ ਤੁਹਾਡੇ ਸਾਹਮਣੇ ਹੈ ਕਿ ਕਿਵੇਂ ਪ੍ਰਾਈਵੇਟ ਕੰਪਨੀਆਂ ਇਨ੍ਹਾਂ ਅਧਿਆਪਕਾਂ ਦਾ ਸੋਸ਼ਣ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਹਰਿਆਣਾ ਅਤੇ ਦਿੱਲੀ ਵਿਚ ਵੋਕੇਸ਼ਨਲ ਅਧਿਆਪਕ ਕਿਤੇ ਦੁਗਣੀਆਂ ਤਨਖਾਹਾਂ ਅਤੇ ਸੁਰੱਖਿਅਤ ਮਾਹੌਲ ਵਿਚ ਨੌਕਰੀਆਂ ਕਰ ਰਹੇ ਹਨ। ਫਰੰਟ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਅਤੇ ਅਧਿਆਪਕਾਂ ਨੂੰ ਵਿਭਾਗ ਵਿਚ ਸ਼ਾਮਲ ਕਰਨ ਅਤੇ ਤਨਖਾਹਾਂ ਦੀ ਮੰਗ ਕੀਤੀ ਗਈ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਬਠਿੰਡਾ, ਸੁਖਰਾਜ ਤਰਨਤਾਰਨ ਅਤੇ ਹੋਰ ਸਾਥੀ ਮੌਜੂਦ ਸਨ।