ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਧਰਨਾ 26 ਨੂੰ
ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਧਰਨਾ 26 ਨੂੰ
Publish Date: Thu, 22 Jan 2026 05:40 PM (IST)
Updated Date: Fri, 23 Jan 2026 04:10 AM (IST)
ਕੋਵਿਡ-19 ਮੈਡੀਕਲ, ਪੈਰਾ-ਮੈਡੀਕਲ ਵਲੰਟੀਅਰ ਯੂਨੀਅਨ ਕਰੇਗੀ ਵੱਡੀ ਗਿਣਤੀ ’ਚ ਸ਼ਮੂਲੀਅਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਨੈਸ਼ਨਲ ਹੈਲਥ ਮਿਸ਼ਨ ਕੋਵਿਡ-19 ਮੈਡੀਕਲ, ਪੈਰਾ-ਮੈਡੀਕਲ ਵਲੰਟੀਅਰ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ 26 ਜਨਵਰੀ ਨੂੰ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਕੀਤਾ ਜਾਵੇਗਾ। ਐੱਨਐੱਚਐੱਮ ਕੋਰੋਨਾ ਵਲੰਟੀਅਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਪਟਿਆਲਾ ਤੇ ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਧੂਰੀ ਨੇ ਦੱਸਿਆ ਕਿ ਅਸੀਂ ਪਿਛਲੇ 4 ਸਾਲਾਂ ਤੋਂ ਲਗਾਤਾਰ ਧਰਨਾ ਪ੍ਰਦਸ਼ਨ ਕਰਦੇ ਆ ਰਹੇ ਹਾਂ। ਪੰਜਾਬ ਸਰਕਾਰ ਨਾਲ ਮੀਟਿੰਗ ਵਿਚ ਹੱਲ ਨਾ ਨਿਕਲਣ ਦੇ ਵਿਰੋਧ ਵਿਚ ਕੋਰੋਨਾ ਵਲੰਟੀਅਰ ਯੁਨੀਅਨ ਵੱਲੋਂ 26 ਜਨਵਰੀ ਨੂੰ ਪਟਿਆਲਾ ਵਿਚ ਸੂਬਾ ਪੱਧਰੀ ਜ਼ੋਰਦਾਰ ਰੋਸ ਪ੍ਰਦਸ਼ਨ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਸਰਕਾਰ ਸਾਡੇ ਹੱਕ ਨੂੰ ਨਜ਼ਰਅੰਦਾਜ਼ ਕਰੇਗੀ ਤਾਂ ਕੁਝ ਦਿਨਾਂ ਤੱਕ ਪਟਿਆਲਾ ਵਿਖੇ ਸਰਕਾਰ ਖਿਲਾਫ਼ ਪੱਕਾ ਮੋਰਚਾ ਲਾਇਆ ਜਾਵੇਗਾ।