ਪਾਰਟੀ ਦੀ ਰਜਿਸਟ੍ਰੇਸ਼ਨ ਰੋਕਣਾ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ : ਐਡਵੋਕੇਟ ਪ੍ਰਵੇਸ਼ ਖੋਸਲਾ ਪਾਰਟੀ ਦੀ ਰਜਿਸਟਰੇਸ਼ਨ ਰੋਕਣਾ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ-ਐਡਵੋਕੇਟ ਪ੍ਰਵੇਸ਼ ਖੋਸਲਾ
Publish Date: Fri, 16 Oct 2026 03:34 PM (IST)
Updated Date: Fri, 16 Oct 2026 03:36 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੀ ਨਵੀਂ ਸਿਆਸੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਹੁਣ ਕਾਨੂੰਨੀ ਅਤੇ ਸਿਆਸੀ ਗਲਿਆਰਿਆਂ ਵਿਚ ਜਿੱਥੇ ਭਖ ਰਿਹਾ ਹੈ, ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਤਿੱਖੀ ਪ੍ਰਤਿਕਿਰਿਆ ਜਾਰੀ ਕਰਦੇ ਹੋਏ ਆਖਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਇਕ ਅਜਿਹੀ ਪਾਰਟੀ ਹੈ। ਜੋ ਪੰਜਾਬ ਦੀ ਅਸਲ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੀਆਂ ਸਾਰੀਆਂ ਹੀ ਸਿਆਸੀਆਂ ਪਾਰਟੀਆਂ ਦੇ ਲੀਡਰ ਹੁਣ ਇਸ ਵਕਤ ਘਬਰਾਏ ਹੋਏ ਹਨ ਅਤੇ ਉਨ੍ਹਾਂ ਦੀ ਰਾਤਾਂ ਦੀ ਨੀਂਦ ਉੱਡੀ ਹੋਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਿੱਥੇ ਸਰਕਾਰ ਬਣਨ ਜਾ ਰਹੀ ਹੈ ਉੱਥੇ ਹੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਗੱਲ ਦੀ ਘਬਰਾਹਟ ਵਿਚ ਹੁਣ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਮਿਲ ਕੇ ਲੋਕਤੰਤਰ ਦਾ ਘਾਣ ਕਰਨ ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਜਿੰਨੇ ਮਰਜੀ ਹੱਥ ਕੰਡੇ ਅਪਣਾ ਲੈਣ ਪਰ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਏ ਖਾਲਸਾ ਬਣ ਕੇ ਹੀ ਰਹੇਗੀ। ਉਨ੍ਹਾਂ ਕਿਹਾ ਕਿ ਜਿੱਥੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨਾਂ ਦੇ ਸਾਥੀ ਜੇਲ ਵਿਚੋਂ ਰਿਹਾਅ ਹੋਣਗੇ ਉੱਥੇ ਹੀ ਬੰਦੀ ਸਿੰਘਾਂ ਨੂੰ ਵੀ ਜੇਲਾਂ ਵਿਚੋਂ ਰਿਹਾਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅੰਦਰ ਪੰਜਾਬ ਦੇ ਹਰ ਵਰਗ ਦਾ ਖਿਆਲ ਰੱਖਿਆ ਜਾਵੇਗਾ ਅਤੇ ਹਰ ਕਿਸੇ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ।