
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਹੋਵੇ ਸਖ਼ਤੀ-ਡੀਸੀ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹੇ ਵਿਚ ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ। ਉਨ੍ਹਾਂ ਅਣ-ਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਾਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿਚ ਸੁਰੱਖਿਆ ਸਬੰਧੀ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ. ਅੰਬੇਡਕਰ ਚੌਕ ਵਿਚ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਲਾਈਟਾਂ ਲਗਾਈਆਂ ਜਾਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਰਿਜਨਲ ਟਰਾਂਸਪੋਰਟ ਅਫਸਰ ਇੰਦਰਪਾਲ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਸ਼ਖਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਸੇਫ ਸਕੂਲ ਪਾਲਿਸੀ ਤਹਿਤ ਸਮੇਂ-ਸਮੇਂ 'ਤੇ ਸਕੂਲੀ ਬੱਸਾ ਦੀ ਜਾਂਚ ਕਰਵਾਈ ਜਾਵੇਗੀ।