ਨਵਾਂਸ਼ਹਿਰ 'ਚ ਸਫਾਈ ਸੇਵਕਾਂ ਦੇ ਹੱਕ 'ਚ ਭਰਾਤਰੀ ਜਥੇਬੰਦੀਆਂ ਵੱਲੋਂ ਜੋਰਦਾਰ ਪ੍ਰਦਰਸ਼ਨ ਨਵਾਂਸ਼ਹਿਰ 'ਚ ਸਫਾਈ ਸੇਵਕਾਂ ਦੇ ਹੱਕ 'ਚ ਭਰਾਤਰੀ ਜਥੇਬੰਦੀਆਂ ਵੱਲੋਂ ਜੋਰਦਾਰ ਪ੍ਰਦਰਸ਼ਨ
Publish Date: Thu, 30 Jul 2026 05:26 PM (IST)
Updated Date: Fri, 31 Jul 2026 04:07 AM (IST)
30ਐਨਐਸਆਰ16ਪੀ, 17ਪੀ, 18ਪੀ ਨਵਾਂਸ਼ਹਿਰ ਚ ਸਫਾਈ ਸੇਵਕਾਂ ਦੇ ਹੱਕ ਚ ਕੀਤੇ ਪੰਜਾਬ ਬੰਦ ਦੌਰਾਨ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਭਰਾਤਰੀ ਜਥੇਬੰਦੀਆਂ ਦੇ ਆਗੂ ਅਤੇ ਵਰਕਰ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਨਵਾਂਸ਼ਹਿਰ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ।।ਨਵਾਂਸ਼ਹਿਰ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਰਹੇ। ਆਟੋ ਯੂਨੀਅਨ (ਇਫਟੂ) ਤੇ ਰੇਹੜੀ ਵਰਕਰ ਯੂਨੀਅਨ (ਇਫਟੂ) ਨੇ ਵੀ ਸਫ਼ਾਈ ਸੇਵਕਾਂ ਦੇ ਹੱਕ ’ਚ ਆਪਣੇ ਕਾਰੋਬਾਰ ਬੰਦ ਰੱਖੇ ਤੇ ਪ੍ਰਦਰਸ਼ਨ ’ਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਕਮੇਟੀ ਬਾਜ਼ਾਰ ਮੰਦਰ ’ਚ ਇਕੱਠ ਕੀਤਾ, ਜਿਸ ਨੂੰ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਨੀ ਬਘਾਨ੍ਹੀਆ, ਚੇਅਰਮੈਨ ਸੂਰਜ ਖੋਸਲਾ, ਦੀਪਕ ਖੋਸਲਾ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਇਫਟੂ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਇਫਟੂ ਦੇ ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਵਪਾਰ ਮੰਡਲ ਦੇ ਆਗੂ ਮਹਿੰਦਰਪਾਲ ਸਿੰਘ ਖ਼ਾਲਸਾ, ਕਾਂਗਰਸ ਦੇ ਆਗੂ ਰਾਜ ਕੁਮਾਰ ਸੱਭਰਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਲੱਕੀ, ਜਨਰਲ ਸਕੱਤਰ ਵਕੀਲ ਵਿਸ਼ਾਲ ਸ਼ਰਮਾ, ਚੇਤ ਰਾਮ ਰਤਨ ਪ੍ਰਧਾਨ ਐੱਸਸੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ, ਸੁਖਵਿੰਦਰ ਸਿੰਘ ਥਾਂਦੀ, ਆਟੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕਲੇਰ, ਪੇਂਡੂ ਮਜਦੂਰ ਯੂਨੀਅਨ ਦੇ ਕਮਲਜੀਤ ਸਨਾਵਾ, ਕਿਰਨਜੀਤ ਕੌਰ, ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ, ਹਰੀ ਲਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਬਲਜੀਤ ਸਿੰਘ ਧਰਮਕੋਟ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਸਾਬਕਾ ਕੌਂਸਲਰ ਮੱਖਣ ਸਿੰਘ ਗਰੇਵਾਲ, ਵਪਾਰ ਮੰਡਲ ਦੇ ਪ੍ਰਧਾਨ ਚਿੰਟੂ ਅਰੋੜਾ ਆਦਿ ਨੇ।ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਸਫਾਈ ਕਾਮੇ ਲਗਾਤਾਰ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ ਲਈ ਸੰਘਰਸ਼ ਕਰ ਰਹੇ ਹਨ ਤੇ ਹੜਤਾਲ ਤੇ ਹਨ। ਜਿਸ ਕਰਕੇ ਸਫਾਈ ਦਾ ਕੰਮ ਸ਼ਹਿਰਾਂ ਵਿਚ ਨਹੀਂ ਹੋ ਰਿਹਾ ਸੀ। ਬਰਨਾਲੇ ਵਿਚ ਜਬਰੀ ਕੂੜਾ ਚੱਕਣ ਦੀ ਕੋਸ਼ਿਸ਼ ਕਰਦੇ ਪੁਲਿਸ ਅਧਿਕਾਰੀਆਂ ਨੂੰ ਰੋਕਣ ਵੇਲੇ ਪੁਲਿਸ ਅਧਿਕਾਰੀਆਂ ਨੇ ਸਫਾਈ ਕਾਮਿਆਂ ਤੇ ਬਹੁਤ ਜਿਆਦਾ ਜਬਰ ਕੀਤਾ ਤੇ ਔਰਤਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸਫਾਈ ਕਾਮਿਆਂ ਨੂੰ ਪੱਕੇ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਤਨਖਾਹ ਘਟੋ ਘੱਟ 40 ਹਜਾਰ ਕਰਨ ਤੇ ਡੀਐੱਸਪੀ ਸਤਬੀਰ ਬੈਂਸ ਤੇ ਐੱਸਐੱਚਓ ਲਖਵਿੰਦਰ ਸਿੰਘ ਤੇ ਐਸਸੀ ਐਸਟੀ ਤਹਿਤ ਪਰਚਾ ਦਰਜ ਕਰਨ ਦੀ ਮੰਗ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਮੋਰ ਸ਼ੋਅ ਰੂਮ ਖੁੱਲ੍ਹਾ ਰਹਿਣ ’ਤੇ ਮਾਹੌਲ ਹੋਇਆ ਤਣਾਅ ਪੂਰਨ ਨਵਾਂਸ਼ਹਿਰ ਦੇ ਪੁਰਾਣੀ ਕਚਿਹਰੀ ਰੋਡ ਨੇੜੇ ਬਾਰਾਦਰੀ ਬਾਗ ਸਥਿਤ ਮੋਰ ਸ਼ੋਅ ਰੂਮ ਦੇ ਖੁਲ੍ਹੇ ਰਹਿਣ ਦੀ ਜਾਣਕਾਰੀ ਮਿਲਦਿਆਂ ਮੌਕੇ ਤੇ ਪੁੱਜੇ ਸਫਾਈ ਮੁਲਾਜ਼ਮਾਂ ਅਤੇ ਪ੍ਰਦਰਸ਼ਨ ਕਾਰੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸ਼ੋਅ ਰੂਮ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਮਾਹੌਲ ਤਨਾਅ ਪੂਰਣ ਬਣ ਗਿਆ। ਜਿਸ ਨੂੰ ਦੇਖਦਿਆਂ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਸੁਰਖਿਆ ਪ੍ਰਬੰਧਾਂ ਹੇਠ ਮੋਰ ਦੇ ਸ਼ੋਅ ਰੂਮ ਨੂੰ ਬੰਦ ਕਰਵਾਇਆ ਗਿਆ। ਇਸ ਮੌਕੇ ਸਫਾਈ ਸੇਵਕਾਂ ਨੇ ਪੰਜਾਬ ਬੰਦ ਦੌਰਾਨ ਸਮਰਥਨ ਦੇਣ ਵਾਲੇ ਸਾਰੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਅਤੇ ਦੁਕਾਨਦਾਰਾਂ ਸਮੇਤ ਜਥੇਬੰਦੀਆਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ।