ਵਿਦਿਆਰਥਣਾਂ ਵੱਲੋਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਂਟ
ਵਿਦਿਆਰਥਣਾਂ ਵੱਲੋਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਂਟ
Publish Date: Mon, 02 Feb 2026 04:24 PM (IST)
Updated Date: Tue, 03 Feb 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਵਿਖੇ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐਨਐੱਸਐੱਸ ਯੂਨਿਟ ਦੇ ਇੰਚਾਰਜ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮੂਹ ਕਾਲਜ ਵਿਦਿਆਰਥਣਾਂ ਅਤੇ ਸਟਾਫ ਵੱਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਅਟੱਲ ਸੇਵਾ ਨੂੰ ਨਮਨ ਕੀਤਾ। ਇਸ ਮੌਨ ਵਰਤ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਬਲੀਦਾਨ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰਕ ਮੁੱਲਾਂ ਦੀ ਰੱਖਿਆ ਲਈ ਸੰਕਲਪ ਲੈਣ ਦਾ ਕਾਲਜ ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਵੱਲੋਂ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।