ਵਿਦਿਆਰਥੀ ਨੇ ਜਿੱਤੀ ਅੰਤਰ-ਸਕੂਲ ਗਿੱਧੇ ਦੀ ਟਰਾਫ਼ੀ ਵਿਦਿਆਰਥੀ ਨੇ ਜਿੱਤੀ ਅੰਤਰ-ਸਕੂਲ ਗਿੱਧੇ ਦੀ ਟਰਾਫ਼ੀ
Publish Date: Sat, 31 Oct 2026 05:01 PM (IST)
Updated Date: Sat, 31 Oct 2026 05:02 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਿੱਧੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਆਪਣੇ ਨਾਮ ਕੀਤੀ। ਸ਼ਬਦ ਗਾਇਨ ਵਿਚ ਤੀਜਾ ਅਤੇ ਫੈਂਸੀ ਡਰੈੱਸ ਮੁਕਾਬਲੇ ਵਿਚ ਦੂਜਾ ਅਤੇ ਸੱਭਿਆਚਾਰਕ ਪ੍ਰਦਰਸ਼ਨੀ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਅਤੇ ਪ੍ਰਿੰ. ਗੀਤਿਕਾ ਚੰਦੇਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਅੰਤਰ ਸਕੂਲ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਕਲਾਤਮਕ ਪ੍ਰਤਿਭਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਪੱਧਰ ਤੇ ਮੰਚ ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਭਵਿੱਖ ਵਿਚ ਵੀ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਦੇ ਯੋਗ ਬਣਦੇ ਹਨ। ਉਨ੍ਹਾਂ ਖ਼ਾਲਸਾ ਕਾਲਜ ਵੱਲੋਂ ਅਜਿਹੇ ਮੁਕਾਬਲੇ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰ. ਡਾ. ਅਮਨਦੀਪ ਹੀਰਾ ਦੀ ਯੋਗ ਅਗਵਾਈ ਹੇਠ ਅੰਤਰ-ਸਕੂਲ ਮੁਕਾਬਲੇ ਕਰਵਾਏ। ਜਿਨ੍ਹਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 35 ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਕਲਾ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਰਜਿੰਦਰ ਸਿੰਘ ਸ਼ੁਕਾ ਅਤੇ ਕੰਵਰ ਅਰੋੜਾ ਗਰੁੱਪ ਦੇ ਚੇਅਰਮੈਨ ਕੰਵਰ ਅਰੋੜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਪੂਜਾ ਦੇਵੀ, ਰਾਜ ਕੁਮਾਰੀ, ਗੁਰਦੀਪ ਕੌਰ, ਸੁਨੈਨਾ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਜਸਵਿੰਦਰ ਕੌਰ, ਸੁਖਪਾਲ ਅਤੇ ਪੀਟੀਆਈ ਜੋਗਿੰਦਰ ਪਾਲ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।