- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਐੱਮਬੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਦਿੱਲੀ ਵਿਖੇ ਆਯੋਜਿਤ ਡੀਏਵੀ ਨੈਸ਼ਨਲ ਸਪੋਰਟਸ ਮੀਟ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਸ਼ੁਭਮ ਜੱਸੀ ਨੇ ਅੰਡਰ-14 (38 ਕਿਲੋਗ੍ਰਾਮ) ਕੁਸ਼ਤੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ, ਆਰੀਅਨ ਸ਼ਰਮਾ ਨੇ ਅੰਡਰ-14 (36 ਕਿਲੋਗ੍ਰਾਮ ਤੋਂ ਘੱਟ) ਵੁਸ਼ੂ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਅਤੇ ਸਾਰਥਕ ਦੀਵਾਨ ਨੇ ਅੰਡਰ-19 (75 ਕਿਲੋਗ੍ਰਾਮ ਤੋਂ ਘੱਟ) ਵੁਸ਼ੂ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਸੱਭਿਆਚਾਰਕ ਅਤੇ ਕਲਾ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦਾਨਿਸ਼ ਨੇ ਤਬਲਾ ਵਾਦਨ, ਗੀਤ/ਗ਼ਜ਼ਲ ਗਾਇਨ ਅਤੇ ਲੋਕ-ਗੀਤ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨਿਤਿਸ਼ ਨੇ ਚਿੱਤਰਕਲਾ ਮੁਕਾਬਲੇ ਵਿਚ ਅਤੇ ਅਵਨੀਤ ਨੇ ਰੰਗੋਲੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ।।