ਮੁਕੰਦਪੁਰ ਦੇ ਵਿਦਿਆਰਥੀ ਵਿੱਦਿਅਕ ਟੂਰ ਲਈ ਰਵਾਨਾ ਮੁਕੰਦਪੁਰ ਦੇ ਵਿਦਿਆਰਥੀ ਵਿਦਿਅਕ ਟੂਰ ਲਈ ਰਵਾਨਾ
Publish Date: Sun, 01 Nov 2026 04:00 PM (IST)
Updated Date: Sun, 01 Nov 2026 04:02 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦਾ ਵਿੱਦਿਅਕ ਟੂਰ ਕਰਵਾਇਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਇਨ੍ਹਾਂ ਅਸਥਾਨਾਂ ਨਾਲ ਜੁੜੇ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਯਾਤਰਾ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਤੇ ਇਤਿਹਾਸਕ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਟੂਰ ਨੇ ਵਿਦਿਆਰਥੀਆਂ ਵਿਚ ਆਪਸੀ ਸਾਂਝ, ਅਨੁਸ਼ਾਸਨ, ਸਹਿਯੋਗ ਅਤੇ ਸਮਾਜਿਕ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਆਨੰਦ ਮਾਣਿਆ। ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਵੱਲੋਂ ਇਸ ਤਰ੍ਹਾਂ ਦੇ ਵਿਦਿਅਕ ਟੂਰਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਦੱਸਿਆ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।