- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆੰ ਨੂੰ ਨਸ਼ਿਆੰ ਖਿਲਾਫ ਕੀਤਾ ਜਾਗਰੂਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਮੀਰਪੁਰ ਜੱਟਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ।।ਇਸ ਕੈਂਪ ਦੀ ਪ੍ਰਧਾਨਗੀ ਹਰਮਨਪ੍ਰੀਤ ਵਾਲੀਆ ਅਧਿਆਪਕਾ ਨੇ ਕੀਤੀ ਅਤੇ ਰਣਜੀਤ ਬੱਬਰ ਮੁੱਖ ਅਧਿਆਪਕ ਦੀ ਯੋਗ ਅਗਵਾਈ ਹੇਠ ਕੈਂਪ ਲਗਾਇਆ। ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਨਸ਼ੇ ਦੀ ਵਰਤੋਂ ਨਾਲ ਵਿਅਕਤੀ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਵਿਚ ਵਿਗਾੜ ਆਉਂਦਾ ਹੈ। ਨਸ਼ੇ ਨਾਲ ਸਰੀਰ ਅਤੇ ਦਿਮਾਗ ਸਹੀ ਤਰੀਕੇ ਨਾਲ ਕੰਮ ਨਹੀਂ ਕਰਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀ ਵੱਧ ਤੋਂ ਵੱਧ ਖੇਡਾਂ ਨਾਲ ਜੁੜੋ ਤਾਂ ਕਿ ਤੁਸੀ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਰਹਿ ਸਕੋ। ਸੱਭ ਤੋਂ ਪਹਿਲਾਂ ਸਾਨੂੰ ਆਪਣੇ ਘਰ ਨੂੰ ਨਸ਼ਾ ਮੁਕਤ ਕਰਨਾ ਪਵੇਗਾ। ਇਸ ਮੌਕੇ ਪਰਵੇਸ਼ ਕੁਮਾਰ ਸਟਾਫ ਮੈਂਬਰ ਨੇ ਸੈਂਟਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਰਮਨਪ੍ਰੀਤ ਵਾਲੀਆ ਅਧਿਆਪਕਾ ਨੇ ਨਸ਼ੇ ਤੋਂ ਦੂਰ ਰਹਿਣ ਲਈ ਵਿਚਾਰ ਪੇਸ਼ ਕੀਤੇ ਅਤੇ ਆਈ ਹੋਈ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਅਸੀ ਨਸ਼ਾ ਮੁਕਤ ਭਾਰਤ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮਾਂ ਵਿੱਚ ਪੂਰਨ ਸਹਿਯੋਗ ਕਰਦੇ ਰਹਾਗੇਂ ਅਤੇ ਵਿਦਿਆਰਥੀਆਂ ਨੂੰ ਚੇਤਨ ਕਰਦੇ ਰਹਾਂਗੇ। ਇਸ ਮੌਕੇ ਹਰੀਸ਼ ਕੁਮਾਰ, ਰੀਤੂ ਚੱਠਾ, ਸੁਮਨ ਪ੍ਰੀਆ, ਬਲਜਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।