ਸਾਈਂ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਾਈਂ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Sun, 09 Aug 2026 04:44 PM (IST)
Updated Date: Sun, 09 Aug 2026 04:47 PM (IST)
- ਨਸ਼ਾਮੁਕਤ ਯੁਵਾ ਫਾਰ ਵਿਕਸਿਤ ਭਾਰਤ-2026 ਮੁਕਾਬਲੇ ਕਰਵਾਏ ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ ਜਾਡਲਾ : ਨਸ਼ਾਮੁਕਤ ਯੁਵਾ ਫਾਰ ਵਿਕਸਿਤ ਭਾਰਤ 2026 ਪ੍ਰੋਗਰਾਮ ਵਿਚ ਸਾਈਂ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰੋਗਰਾਮ ਨਸ਼ਾ ਮੁਕਤ ਸਮਾਜ ਅਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ। ਦੀਕਸ਼ਾ ਨੇ ਸਲੋਗਨ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਹਿਲਾ ਸਥਾਨ, ਜਦ ਕਿ ਦਮਨਪ੍ਰੀਤ ਸਿੰਘ ਨੇ ਸਲੈਮ ਪੋਇਟਰੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਈਮਨਜੀਤ ਸਿੰਘ ਨੇ ਵੀ ਸਲੈਮ ਪੋਇਟਰੀ ਵਿਚ ਪ੍ਰਭਾਵਸ਼ਾਲੀ ਭਾਗੀਦਾਰੀ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਮੈਨ ਪੀਕੇ ਜੌਹਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਲਈ, ਸਗੋਂ ਸਮੁੱਚੇ ਕਾਲਜ ਲਈ ਵੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਫਲਤਾਵਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਵਾਈਸ ਚੇਅਰਮੈਨ ਇੰਜ. ਗੌਰਵ ਜੌਹਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਨੌਜਵਾਨ ਹੀ ਕੱਲ੍ਹ ਦੇ ਵਿਕਸਿਤ ਭਾਰਤ ਦੀ ਨੀਂਹ ਹੈ। ਨਸ਼ਾ ਨੌਜਵਾਨਾਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ਨੂੰ ਤਬਾਹ ਕਰਦਾ ਹੈ। ਹਰ ਵਿਦਿਆਰਥੀ ਦਾ ਫਰਜ਼ ਹੈ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹੇ ਅਤੇ ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਨਸ਼ਾ-ਮੁਕਤ ਜੀਵਨ ਲਈ ਪ੍ਰੇਰਿਤ ਕਰੇ।।ਆਓ ਅਸੀਂ ਸਭ ਮਿਲ ਕੇ ਇੱਕ ਸਿਹਤਮੰਦ, ਜਾਗਰੂਕ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਈਏ। ਪ੍ਰਿੰ. ਡਾ. ਕਾਮਿਨੀ ਨੇ ਵੀ ਇਨਾਮ ਜੇਤੂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਅਕਾਦਮਿਕ, ਸੱਭਿਆਚਾਰਕ ਅਤੇ ਸਹਿ- ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਨਿਰੰਤਰ ਉਤਸ਼ਾਹਿਤ ਕਰਦਾ ਰਹੇਗਾ। ਕਾਲਜ ਦੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ।