ਵਿਦਿਆਰਥੀਆਂ ਨੇ ਦੋਆਬਾ ਗਰੁੱਪ ਆਫ਼ ਕਾਲਜ ਦਾ ਕੀਤਾ ਵਿੱਦਿਅਕ ਦੌਰਾ
ਵਿਦਿਆਰਥੀਆਂ ਨੇ ਦੋਆਬਾ ਗਰੁੱਪ ਆਫ਼ ਕਾਲਜ ਦਾ ਕੀਤਾ ਵਿਦਿਅਕ ਦੌਰਾ
Publish Date: Tue, 20 Jan 2026 07:41 PM (IST)
Updated Date: Wed, 21 Jan 2026 04:16 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਦੋਆਬਾ ਗਰੁੱਪ ਆਫ਼ ਕਾਲਜਿਜ਼ ਦਾ ਇੱਕ ਵਿਦਿਅਕ ਦੌਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਵੱਲੋਂ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕਿਆਂ ਅਤੇ ਕਾਲਜ ਕੈਂਪਸ ਦੇ ਜੀਵਨ ਨਾਲ ਜਾਣੂ ਕਰਵਾਉਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਅਧੁਨਿਕ ਕੈਂਪਸ ਦੀ ਪੜਚੋਲ ਕੀਤੀ ਅਤੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ, ਸਹੂਲਤਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਛੋਟਾ ਟੈਸਟ ਲਿਆ ਗਿਆ, ਜਿਸ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਟਰਾਫੀਆਂ ਨਾਲ ਸਨਮਾਨਿਤ ਕੀਤਾ। ਦੌਰੇ ਦੇ ਅੰਤ ਵਿਚ ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ ਵੱਲੋਂ ਵਿਦਿਆਰਥੀਆਂ ਦੇ ਵਿਕਾਸ ਪ੍ਰਤੀ ਸਮਰਪਣ ਲਈ ਸਕੂਲ ਸਟਾਫ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰਿਫ਼ਰੈਸ਼ਮੈਂਟ ਦਾ ਵੀ ਆਨੰਦ ਮਾਣਿਆ। ਇਹ ਦੌਰਾ ਵਿਦਿਆਰਥੀਆਂ ਲਈ ਇੱਕ ਲਾਭਕਾਰੀ ਅਤੇ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ। ਜਿਸ ਨਾਲ ਉਹ ਉੱਚ ਸਿੱਖਿਆ ਅਤੇ ਸਫਲ ਕਰੀਅਰ ਵੱਲ ਪ੍ਰੇਰਿਤ ਹੋਏ।