- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਡਾ. ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਡਾਇਰੈਕਟਰ ਡਾ. ਅਚਲਾ ਭੱਲਾ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗ਼ਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰ ਸਾਹਿਬ ਸਿੰਘ ਨੇ ਡਿਸਕਸ ਥ੍ਰੋਅ ਅੰਡਰ-14 ਵਰਗ ਵਿਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਵਿਦਿਆਰਥਣ ਹਰਸਿਮਰਤ ਕੌਰ ਨੇ ਡਿਸਕਸ ਥ੍ਰੋਅ ਅੰਡਰ-19 ਲੜਕੀਆਂ ਦੇ ਵਰਗ ਵਿਚ ਸੋਨੇ ਦਾ ਤਗ਼ਮਾ ਅਤੇ ਸ਼ਾਟਪੁੱਟ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ ਕੇ ਸਕੂਲ ਦਾ ਮਾਣ ਵਧਾਇਆ ਹੈ। ਵਿਦਿਆਰਥਣ ਸੁਖਮਨਦੀਪ ਕੌਰ ਨੇ 100 ਮੀਟਰ ਦੌੜ ਵਿਚ ਸੋਨੇ ਦਾ ਤਗ਼ਮਾ ਹਾਸਲ ਕੀਤਾ। ਵਿਦਿਆਰਥੀ ਕੇਸ਼ਵ ਜਾਂਗੜਾ ਨੇ ਡਿਸਕਸ ਥ੍ਰੋਅ ਅੰਡਰ-19 ਵਰਗ ਵਿਚ ਸੋਨੇ ਦਾ ਤਗ਼ਮਾ ਹਾਸਲ ਕੀਤਾ ਹੈ। ਵਿਦਿਆਰਥੀ ਰਿਆ ਜੋਸ਼ੀ ਨੇ ਡਿਸਕਸ ਥ੍ਰੋਅ ਅੰਡਰ-17 ਵਰਗ ਵਿਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਇਨ੍ਹਾਂ ਸਾਰੇ ਹੋਣਹਾਰ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਸਟਾਫ਼ ਵੱਲੋਂ ਵਧਾਈਆਂ ਦਿੱਤੀਆਂ ਅਤੇ ਸਕੂਲ ਵਿਖੇ ਸਾਰੇ ਜੇਤੂਆਂ ਦਾ ਸਨਮਾਨ ਕੀਤਾ।