ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਵਿਦਿਆਰਥੀ
ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਵਿਦਿਆਰਥੀ
Publish Date: Thu, 15 Jan 2026 04:47 PM (IST)
Updated Date: Fri, 16 Jan 2026 04:03 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਪ੍ਰਵੀਨ ਕੁਮਾਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਮਹਾਲੋਂ ਤੇ ਸਰਕਾਰੀ ਹਾਈ ਸਮਾਰਟ ਸਕੂਲ ਅਲਾਚੌਰ ਵਿਖੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਹਿੱਤ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹਰ ਸਾਲ ਹਜ਼ਾਰਾਂ ਕੀਮਤੀ ਜਾਨਾਂ ਮੌਤ ਦੇ ਮੂੰਹ ’ਚ ਚਲੀਆਂ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਵਾਹਨ ਚਲਾਉਣ ਲਈ ਨਾ ਦੇਣ। ਇਸ ਨਾਲ ਜਿੱਥੇ ਬੱਚਿਆਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ, ਉਥੇ ਮਾਪੇ ਵੀ ਕਈ ਤਰ੍ਹਾਂ ਦੀਆਂ ਕਾਨੂੰਨੀ ਉਲਝਣਾਂ ਦਾ ਸ਼ਿਕਾਰ ਹੋ ਸਕਦੇ ਹਨ। ਇਸ ਮੌਕੇ ਦੋਵਾਂ ਸਕੂਲਾਂ ਦੇ ਅਧਿਆਪਕ ਤੇ ਸਟਾਫ਼ ਮੈਂਬਰਾਨ ਹਾਜ਼ਰ ਸਨ।