ਵਿਦਿਆਰਥੀ ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ
ਵਿਦਿਆਰਥੀ ਟ੍ਰੈਫਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ
Publish Date: Sun, 18 Jan 2026 04:46 PM (IST)
Updated Date: Mon, 19 Jan 2026 04:03 AM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ ਡੀਸੀ ਅੰਕੁਰਜੀਤ ਸਿੰਘ, ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਪ੍ਰਵੀਨ ਕੁਮਾਰ ਵੱਲੋਂ ਸਰਕਾਰੀ ਸਮਾਰਟ ਹਾਈ ਸਕੂਲ ਸਲੋਹ, ਸਾਈਂ ਕਾਲਜ ਅਤੇ ਸਕਾਲਰ ਪਬਲਿਕ ਸਕੂਲ ਜਾਡਲਾ ਵਿਖੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਹਿੱਤ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਾਰਨ ਹਰ ਸਾਲ ਹਜ਼ਾਰਾ ਕੀਮਤੀ ਜਾਨਾ ਮੌਤ ਦੇ ਮੂੰਹ ਵਿਚ ਚਲੀਆਂ ਜਾਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਵਾਹਨ ਚਲਾਉਣ ਲਈ ਨਾ ਦੇਣ। ਇਸ ਨਾਲ ਜਿੱਥੇ ਬੱਚਿਆਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਥੇ ਮਾਪੇ ਵੀ ਕਈ ਤਰ੍ਹਾਂ ਦੀਆਂ ਕਾਨੂੰਨੀ ਉਲਝਣਾਂ ਦਾ ਸ਼ਿਕਾਰ ਹੋ ਸਕਦੇ ਹਨ। ਇਸ ਮੌਕੇ ਦੋਵਾਂ ਅਧਿਆਪਕ ਤੇ ਸਟਾਫ਼ ਮੈਂਬਰਾਨ ਹਾਜ਼ਰ ਸਨ।