ਨਸ਼ਾ ਮੁਕਤ ਭਾਰਤ ਤਹਿਤ ਜਾਗਰੂਕਤਾ ਕੈਂਪ ਲਾਇਆ ਵਿਦਿਆਰਥੀ ਆਪਣੀ ਬੁੱਧੀ ਜਰੀਏ, ਪਰਿਵਾਰ ਨਸ਼ਾ ਮੁਕਤ ਕਰਨ- ਚਮਨ ਸਿੰਘ
Publish Date: Thu, 12 Nov 2026 03:52 PM (IST)
Updated Date: Thu, 12 Nov 2026 03:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ• ਨਵਾਂਸ਼ਹਿਰ : ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਲੀ ਝਿੱਕੀ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਤੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੀ ਪ੍ਰਧਾਨਗੀ ਪ੍ਰਿੰ. ਸਤਵੀਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਡਾਕਟਰੀ ਸਲਾਹ ਤੋਂ ਬਿਨਾ ਕਿਸੇ ਦਵਾਈ ਜਾਂ ਹੋਰ ਨਸ਼ੀਲੀ ਵਸਤੂ ਦੀ ਵਰਤੋਂ ਕਰਦਾ ਹੈ, ਉਹ ਨਸ਼ਾ ਹੈ। ਉਨ੍ਹਾਂ ਨੇਂ ਦੱਸਿਆ ਕਿ ਛੋਟੀ ਉਮਰ ਵਿੱਚ ਹੀ ਵਿਦਿਆਰਥੀ ਕੂਲ ਲਿਪ ਸਿਗਰਟ, ਬੀੜੀ, ਕੋਲਡ ਡਰਿੰਕ ਸਟਿੰਗ ਤੋਂ ਸ਼ੁਰੂ ਹੋ ਕੇ ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਦੇਂ ਹਨ ਜੋ ਕਿ ਭੱਵਿਖ ਵਿੱਚ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਨੇ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜੇ ਪੇਸ਼ ਕਰਕੇ ਹੈਰਾਨ ਕੀਤਾ ਕਿ ਕਿੰਨੀ ਤੇਜੀ ਨਾਲ ਦੇਸ਼ ਵਿੱਚ ਨੌਜਵਾਨਾਂ ਦੀ ਮੌਤ ਦਰ ਵਿੱਚ ਦਿਨੋ-ਦਿਨ ਵਾਧਾ ਹੋ ਰਿਹਾ ਹੈ। ਨਸ਼ਿਆਂ ਦੀ ਵਰਤੋਂ ਨਾਲ ਕੈਂਸਰ, ਟੀਬੀ, ਐਚਆਈਵੀ, ਕਾਲਾ ਪੀਲੀਆ ਆਦਿ ਬਿਮਾਰੀਆਂ ਲੱਗ ਜਾਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਚਾਹੇ ਸਿਗਰਟ, ਬੀੜੀ, ਗੁਟਕਾ ਜਾਂ ਚਬਾਉਣ ਵਾਲਾ ਤੰਬਾਕੂ ਹੋਵੇ, ਸਰੀਰ ਲਈ ਬਹੁਤ ਜ਼ਿਆਦਾ ਖਤਰਨਾਕ ਅਤੇ ਜਾਨਲੇਵਾ ਹੈ। ਤੰਬਾਕੂ ਨਾਲ ਫੇਫੜਿਆਂ ਦਾ ਕੈਂਸਰ, ਮੂੰਹ ਦਾ ਕੈਂਸਰ, ਗਲੇ ਅਤੇ ਜੀਭ ਦਾ ਕੈਂਸਰ ਹੋਣ ਦਾ ਗੰਭੀਰ ਖਤਰਾ ਹੁੰਦਾ ਹੈ। ਚਬਾਉਣ ਵਾਲਾ ਤੰਬਾਕੂ ਸਿੱਧੇ ਮੂੰਹ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾ ਕੇ ਜ਼ਖ਼ਮ ਪੈਦਾ ਕਰਦਾ ਹੈ ਜੋ ਬਾਅਦ ਵਿੱਚ ਕੈਂਸਰ ਦਾ ਰੂਪ ਲੈ ਲੈਂਦੇ ਹਨ। ਤੰਬਾਕੂ ਦੀ ਵਰਤੋਂ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ ਅਤੇ ਦਿਲ ਦੇ ਦੌਰੇ ਦਾ ਖਤਰਾ ਕਈ ਗੁਣਾ ਵਧਾ ਦਿੰਦਾ। ਫੇਫੜੇ ਕਮਜ਼ੋਰ ਹੋ ਜਾਂਦੇ ਹਨ, ਸਾਹ ਚੜ੍ਹਨ ਦੀ ਸਮੱਸਿਆ ਅਤੇ ਦਮਾ ਵਰਗੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਤੁਸੀ ਕਦੇ ਵੀ ਤੰਬਾਕੂ ਅਤੇ ਨਸ਼ੀਲੀ ਵਸਤੂ ਦੀ ਵਰਤੋਂ ਨਹੀਂ ਕਰਨੀ। ਇਸ ਮੌਕੇ ਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਾਰੇ ਹੀ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਕਮਲਜੀਤ ਕੌਰ ਕੌਸਲਰ ਨੇ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਇੱਕ ਮਹੀਨੇ ਲਈ ਦਾਖਿਲ ਹੋ ਕੇ ਆਪਣਾ ਮੁਫਤ ਵਿੱਚ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਤੇ ਤੰਬਾਕੂ ਤੋਂ ਬਿਲਕੁੱਲ ਪਰਹੇਜ ਕਰਨ ਦੀ ਸਲਾਹ ਦਿੱਤੀ । ਇਸ ਮੌਕੇ ਪ੍ਰਿੰ. ਸਤਵੀਰ ਸਿੰਘ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆੰ ਵਿਸ਼ਵਾਸ ਦਿਵਾਇਆ ਕਿ ਅਸੀ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮਾਂ ਵਿੱਚ ਪੂਰਨ ਸਹਿਯੋਗ ਕਰਦੇ ਰਹਾਗੇਂ ਅਤੇ ਵਿਦਿਆਰਥੀਆਂ ਨੂੰ ਚੇਤਨ ਕਰਦੇ ਰਹਾਂਗੇ। ਇਸ ਮੌਕੇ ’ਤੇ ਲਖਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ। ਇਸ ਮੌਕੇ ਤੇ ਪਰਵੇਸ਼ ਕੁਮਾਰ, ਸਕੂਲ ਸਟਾਫ ਮੈਂਬਰ ਹਰਜੀਤ ਸਿੰਘ, ਜਸਪਾਲ ਸਿੰਘ, ਪਰਦੀਪ ਕੁਮਾਰ, ਸਤਵਿੰਦਰ ਕੌਰ, ਚਰਨਜੀਤ ਕੌਰ, ਸੁਸ਼ਮਾ ਲਤਾ, ਮਨਜੀਤ ਕੌਰ, ਅਮਰਜੀਤ ਕੌਰ, ਸੁਖਦੀਪ ਕੌਰ, ਕਮਲ ਕੌਰ, ਪਰਮਿੰਦਰ ਕੁਮਾਰ ਅਤੇ ਵਿਦਿਆਰਥੀ ਹਾਜਿਰ ਸਨ।