- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਬਾਇਓਜੈਂਟਾ ਲਾਈਫ ਸਾਇੰਸਿਜ਼ ਬਾਥੜੀ ਦਾ ਕੀਤਾ ਉਦਯੋਗਿਕ ਦੌਰਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੇਸੀ ਕਾਲਜ ਆਫ ਫਾਰਮੇਸੀ ਦੇ ਲਗਭਗ 60 ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਦੀ ਦੇਖ-ਰੇਖ ਵਿਚ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਾਥੜੀ ਸਥਿਤ ਬਾਇਓਜੈਂਟਾ ਲਾਈਫ ਸਾਇੰਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕੀਤਾ। ਜੋ ਕਾਲਜ ਦੇ ਪ੍ਰਿੰ. ਡਾ. ਨਵਜੋਤ ਸਿੰਘ ਸੇਠੀ ਦੀ ਅਗਵਾਈ ਹੇਠ ਕਰਵਾਇਆ। ਇੰਡਸਟਰੀਅਲ ਵਿਜ਼ਿਟ ਕੋਆਰਡੀਨੇਟਰ ਪ੍ਰੋ. ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਗੁਲਸ਼ਨ ਕੁਮਾਰ, ਪੱਲਵੀ ਅਤੇ ਅਨੇਰਬਨ ਵੀ ਵਿਦਿਆਰਥੀਆਂ ਦੇ ਨਾਲ ਸਨ। ਕੰਪਨੀ ਵਿਚ ਸੁਨੀਲ ਕੁੰਡਲ, ਭਾਵਨਾ ਪਾਂਡੇ ਅਤੇ ਗੌਰਵ ਸਿੰਘ ਨੇ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲ ਉਦਯੋਗ ਦੀ ਕਾਰਜ ਪ੍ਰਣਾਲੀ, ਦਵਾਈਆਂ ਦੇ ਨਿਰਮਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਅਤੇ ਗੁਣਵੱਤਾ ਨਿਯੰਤਰਣ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਟੈਬਲੇਟ, ਕੈਪਸੂਲ, ਇੰਜੈਕਸ਼ਨ ਅਤੇ ਹੋਰ ਦਵਾਈਆਂ ਦੇ ਨਿਰਮਾਣ ਨਾਲ ਸੰਬੰਧਤ ਪ੍ਰਕਿਰਿਆਵਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ। ਪ੍ਰਿੰ. ਡਾ. ਨਵਜੋਤ ਸਿੰਘ ਸੇਠੀ ਨੇ ਦੱਸਿਆ ਕਿ ਇਸ ਉਦਯੋਗਿਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਫਾਰਮਾਸਿਊਟੀਕਲ ਉਦਯੋਗ ਦੇ ਵਿਹਾਰਕ ਪਹਿਲੂਆਂ ਤੋਂ ਜਾਣੂ ਕਰਵਾਉਣਾ ਅਤੇ ਭਵਿੱਖ ਵਿਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਉਦਯੋਗਿਕ ਦੌਰੇ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਵਿਹਾਰਕ ਗਿਆਨ ਮਿਲ ਸਕੇ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣ ਸਕੇ।