ਵਿਦਿਆਰਥੀਆਂ ਨੇ ਦੋਆਬਾ ਗਰੁੱਪ ਆਫ਼ ਕਾਲਜ ਦਾ ਕੀਤਾ ਦੌਰਾ
ਵਿਦਿਆਰਥੀਆਂ ਨੇ ਦੋਆਬਾ ਗਰੁੱਪ ਆਫ਼ ਕਾਲਜ ਦਾ ਕੀਤਾ ਦੌਰਾ
Publish Date: Thu, 12 Feb 2026 05:16 PM (IST)
Updated Date: Fri, 13 Feb 2026 04:06 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਸਰਕਾਰੀ ਹਾਈ ਸਕੂਲ ਮਜ਼ਾਰਾ ਕਲਾਂ ਨੇ ਦੋਆਬਾ ਗਰੁੱਪ ਆਫ਼ ਕਾਲਜ਼ਿਜ ਦਾ ਸਿੱਖਿਅਕ ਦੌਰਾ ਕੀਤਾ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕਿਆਂ ਅਤੇ ਕਾਲਜ ਜੀਵਨ ਬਾਰੇ ਜਾਣੂ ਕਰਵਾਉਣਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸਹੂਲਤਾਂ ਨਾਲ ਸਜੇ ਕੈਂਪਸ ਦਾ ਦੌਰਾ ਕੀਤਾ ਅਤੇ ਵੱਖ-ਵੱਖ ਅਕਾਦਮਿਕ ਕੋਰਸਾਂ, ਸਹੂਲਤਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਉਤਸ਼ਾਹਿਤ ਕਰਨ ਲਈ ਇੱਕ ਟੈਸਟ ਵੀ ਕਰਵਾਇਆ ਗਿਆ। ਇਸ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ। ਅੰਤ ਵਿਚ ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ ਨੇ ਸਕੂਲ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਪ੍ਰਤੀ ਸੰਜੀਦਗੀ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਹ ਦੌਰਾ ਬਹੁਤ ਹੀ ਗਿਆਨਵਰਧਕ ਤੇ ਪ੍ਰੇਰਣਾਦਾਇਕ ਸਾਬਤ ਹੋਇਆ। ਜਿਸ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਭਵਿੱਖੀ ਕੈਰੀਅਰ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।