- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਕ੍ਰਿਕੇਟ ਮੈਚ ਵੇਖਣ ਲਈ ਆਈਐਸ ਬਿੰਦਰਾ ਸਟੇਡੀਅਮ ਦਾ ਕੀਤਾ ਦੌਰਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਸ਼ੇਰ-ਏ-ਪੰਜਾਬ ਟੀ-20 ਲੀਗ ਤਹਿਤ ਅੰਮ੍ਰਿਤਸਰੀ ਸੂਰਮੇ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ ਰੋਮਾਂਚਕ ਮੁਕਾਬਲਾ ਆਈਐੱਸ ਬਿੰਦਰਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਮੋਹਾਲੀ ਵਿਖੇ ਦੇਖਿਆ ਅਤੇ ਖੂਬ ਆਨੰਦ ਮਾਣਿਆ। ਇਹ ਖੇਡ ਦੌਰਾ ਡਿਸਟ੍ਰਿਕਟ ਕ੍ਰਿਕਟ ਐਸੋਸੀਏਸ਼ਨ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਰੀਨ ਦੇ ਮਾਰਗ ਦਰਸ਼ਨ ਹੇਠ ਕਰਵਾਇਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਮੈਚ ਦਾ ਆਨੰਦ ਮਾਣਿਆ ਅਤੇ ਪੇਸ਼ੇਵਰ ਕ੍ਰਿਕਟਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਨੇੜਿਓਂ ਦੇਖਿਆ। ਇਸ ਦੌਰੇ ਨੇ ਵਿਦਿਆਰਥੀਆਂ ਵਿਚ ਕ੍ਰਿਕਟ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ, ਖੇਡ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕੀਤਾ। ਪ੍ਰਿੰ. ਨੀਨਾ ਭਾਰਦਵਾਜ ਨੇ ਕਿਹਾ ਕਿ ਅਜਿਹੇ ਖੇਡ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵ ਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਲਾਈਵ ਮੈਚ ਦੇਖਣ ਨਾਲ ਵਿਦਿਆਰਥੀਆਂ ਨੂੰ ਖੇਡ ਦੇ ਅਸਲ ਮਾਹੌਲ ਨੂੰ ਸਮਝਣ ਅਤੇ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।