ਵਿਦਿਆਰਥੀਆਂ ਨੂੰ ਕਲੀਨ ਤੇ ਗ੍ਰੀਨ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ ਵਿਦਿਆਰਥੀਆਂ ਨੂੰ ਕਲੀਨ ਅਤੇ ਗ੍ਰੀਨ ਦਿਵਾਲੀ ਮਨਾਉਣ ਲਈ ਕੀਤਾ ਜਾਗਰੂਕ
Publish Date: Sun, 01 Nov 2026 03:39 PM (IST)
Updated Date: Sun, 01 Nov 2026 03:41 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਦੂਸ਼ਣ ਮੁਕਤ ਕਲੀਨ ਅਤੇ ਗ੍ਰੀਨ ਦੀਵਾਲੀ ਮਨਾਉਣ ਲਈ ਸੈਮੀਨਾਰ ਕਰਵਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਅਤੇ ਕੁਲਦੀਪ ਕੁਮਾਰ ਨੇ ਪ੍ਰਦੂਸ਼ਣ ਦੇ ਵਧ ਰਹੇ ਪੱਧਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀਵਾਲੀ ਮੌਕੇ ਭਾਰੀ ਮਾਤਰਾ ਵਿਚ ਪਟਾਕੇ, ਅਨਾਰ, ਆਤਿਸ਼ਬਾਜੀ ਆਦਿ ਚਲਾਉਣ ਨਾਲ ਇਲਾਕੇ ਦੀ ਹਵਾ ਦੀ ਗੁਣਵੱਤਾ ਵਾਲਾ ਇੰਡੈਕਸ ਖਤਰਨਾਕ ਹੋ ਜਾਂਦਾ ਹੈ। ਜਿਸ ਨਾਲ ਪਸ਼ੂ-ਪੰਛੀਆਂ, ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਅਸਥਮਾਂ ਦੇ ਰੋਗੀਆਂ ਦੀ ਜ਼ਿੰਦਗੀ ਨੂੰ ਬਹੁਤ ਹੀ ਜ਼ਿਆਦਾ ਖਤਰਾ ਹੋ ਜਾਂਦਾ ਹੈ। ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਇਸ ਮੌਕੇ ਸਕੂਲ ਦੇ ਬਗੀਚੇ ਵਿਚ ਵੱਖ-ਵੱਖ ਕਿਸਮ ਦੇ 10 ਬੂਟੇ ਵੀ ਲਗਾਏ ਗਏ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਕੁਲਦੀਪ ਕੁਮਾਰ ਨੇ ਦੀਵਾਲੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤਿਉਹਾਰ ਨੂੰ ਰਵਾਇਤੀ ਤਰੀਕੇ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਟਾਕੇ ਬਿਲਕੁਲ ਨਹੀਂ ਬਜਾਉਣੇ ਚਾਹੀਦੇ। ਇਸ ਨਾਲ ਪੈਸੇ ਦੀ ਬਰਬਾਦੀ ਹੁੰਦੀ ਹੈ ਅਤੇ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਜਾਂਦਾ ਹੈ। ਘਰ ਵਿਚ ਸਰ੍ਹੋਂ ਦੇ ਤੇਲ ਜਾਂ ਦੇਸੀ ਘਿਓ ਦੇ ਦੀਵੇ ਬਾਲਣੇ ਚਾਹੀਦੇ ਹਨ। ਬਿਜਲੀ, ਪਾਣੀ, ਕਾਗਜ ਆਦਿ ਦੀ ਦੁਰਵਰਤੋਂ ਰੋਕਣੀ ਚਾਹੀਦੀ ਹੈ। ਇਸ ਮੌਕੇ ਰੇਸ਼ਮ ਸਿੰਘ, ਅਰੁਣ ਕੁਮਾਰ ਬਾਲੀ, ਡਾ. ਨਰਿੰਦਰ ਸ਼ਰਮਾ, ਸੁਭਾਸ਼ ਧੰਮ ਅਤੇ ਪ੍ਰਿੰ. ਰਾਜਿੰਦਰ ਸਿੰਘ ਗਿੱਲ, ਵਾਈਸ ਪ੍ਰਿੰ. ਇੰਦਰਜੀਤ ਕੌਰ, ਪਰਵੇਸ਼ ਰਾਣੀ, ਮਹਿੰਦਰ ਪਾਲ ਸਮੇਤ ਸਕੂਲ ਦਾ ਸਾਰਾ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।