ਨਾਟਕ ‘ਸੀਸ’ ਦਾ ਕੀਤਾ ਸਫਲ ਮੰਚਨ
ਨਾਟਕ 'ਸੀਸ' ਦਾ ਕੀਤਾ ਸਫਲ ਮੰਚਨ
Publish Date: Thu, 26 Feb 2026 04:41 PM (IST)
Updated Date: Fri, 27 Feb 2026 04:04 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪੰਜਾਬੀ ਵਿਭਾਗ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ਨਾਟਕ ਸੀਸ ਦਾ ਮੰਚਨ ਕਰਵਾਇਆ। ਨਾਟਕ ਦੀ ਅਗਵਾਈ ਪ੍ਰਿੰ. ਡਾ. ਤਰਸੇਮ ਸਿੰਘ ਭਿੰਡਰ ਨੇ ਕੀਤੀ। ਨਾਟਕ ਦੇ ਮੰਚਨ ਸਮੇਂ ਭਗਤ ਨਾਮਦੇਵ ਸੁਸਾਇਟੀ ਘੁਮਾਣ ਦੇ ਪ੍ਰਮੁੱਖ ਰੰਗਮੰਚ ਪ੍ਰੇਮੀ ਪ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਲਾਕਾਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਉਨ੍ਹਾਂ ਆਪਣੀ ਅਦਾਕਾਰੀ ਰਾਹੀਂ ਵਿਦਿਆਰਥੀਆਂ ਨੂੰ ਇਨਸਾਨੀਅਤ ਦੇ ਮੁਜੱਸਮੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਪੇਸ਼ ਕੀਤਾ। ਇਸ ਨਾਟਕ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਬੇਮਿਸਾਲ ਇਤਿਹਾਸ ਬਾਰੇ ਜਾਣੂ ਕਰਵਾਉਣਾ ਸੀ। ਪ੍ਰਿੰ. ਡਾ. ਤਰਸੇਮ ਸਿੰਘ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੀਆਂ ਸਰਗਰਮੀਆਂ ਵਿਚ ਹਿੱਸਾ ਲੈ ਕੇ ਸੁਚੱਜੀ ਸੇਧ ਪ੍ਰਾਪਤ ਕਰਨ ਦਾ ਸੁਨੇਹਾ ਦਿੱਤਾ। ਨਾਟਕ ਮੰਚਨ ਵਿਚ ਹਿੱਸਾ ਲੈਣ ਵਾਲੇ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਗਿਆ। ਵਿਭਾਗ ਮੁਖੀ ਡਾ. ਨਿਰਮਲਜੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਨਾਟਕ ਦੌਰਾਨ ਮੰਚ ਸੰਚਾਲਨ ਪ੍ਰੋ. ਤਜਿੰਦਰ ਸਿੰਘ ਨੇ ਕੀਤਾ। ਇਸ ਮੌਕੇ ਡਾ. ਇੰਦੂਰੱਤੀ, ਡਾ. ਸੁਨਿਧੀ ਮਿਗਲਾਨੀ, ਡਾ. ਹਰਜੋਤ ਸਿੰਘ, ਡਾ. ਰਾਜੇਸ਼ ਸ਼ਰਮਾ, ਡਾ. ਗੁਰਵਿੰਦਰ ਸਿੰਘ, ਪ੍ਰੋ. ਮਨਮੰਤ ਸਿੰਘ, ਪ੍ਰੋ. ਪੂਜਾ, ਪ੍ਰੋ. ਹਰਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ ਹਾਜ਼ਰ ਸਨ।