ਬਾਦਲ 28 ਨੂੰ ਬੰਗਾ ਵਿਖੇ ਵਪਾਰੀਆਂ ਤੇ ਟ੍ਰੇਡਰਜ਼ ਦੀਆਂ ਸੁਣਨਗੇ ਸਮੱਸਿਆਵਾਂ ਸੁਖਬੀਰ ਸਿੰਘ ਬਾਦਲ 28 ਨੂੰ ਬੰਗਾ ਵਿਖੇ ਵਪਾਰੀਆਂ ਅਤੇ ਟ੍ਰੇਡਰਜ਼ ਦੀਆਂ ਸੁਣਨਗੇ ਸਮੱਸਿਆਵਾਂ
Publish Date: Tue, 24 Nov 2026 06:12 PM (IST)
Updated Date: Tue, 24 Nov 2026 06:13 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਨਵੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਅਨਮੋਲ ਪੈਲੇਸ ਬੰਗਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਇਲਾਕੇ ਦੇ ਵਪਾਰੀਆਂ ਅਤੇ ਟ੍ਰੇਡਰਜ਼ (ਕਾਰੋਬਾਰੀਆਂ) ਨਾਲ ਵਿਸ਼ੇਸ਼ ਮੀਟਿੰਗ ਕਰਨਗੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰ ਪਾਲ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਮੀਤ ਸਿੰਘ ਅਵੀ ਨਾਰੰਗ ਨੇ ਦੱਸਿਆ ਕਿ ਵਪਾਰੀ ਵਰਗ ਦੀਆਂ ਮੰਗਾਂ ਅਤੇ ਕਾਰੋਬਾਰੀ ਮੁਸ਼ਕਲਾਂ ਨੂੰ ਵਿਚਾਰਨ ਲਈ ਇਹ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਸਮੂਹ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ 28 ਨਵੰਬਰ ਨੂੰ ਦੁਪਹਿਰ 12 ਵਜੇ ਪੈਲੇਸ ਵਿਖੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇਗੀ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ, ਸਤਨਾਮ ਸਿੰਘ ਲਾਦੀਆਂ, ਸੰਦੀਪ ਹਨੀ ਟੌਂਸਾ, ਨਵਦੀਪ ਅਨੋਖਰਵਾਲ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਪਰਮ ਸਿੰਘ ਖਾਲਸਾ, ਕੌਂਸਲਰ ਜਸਵਿੰਦਰ ਮਾਨ, ਧਰਮਿੰਦਰ ਸਿੰਘ ਮੰਢਾਲੀ, ਸਰਕਲ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਇਕਬਾਲ ਸਿੰਘ ਬਾਜਵਾ ਅਤੇ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।