ਸੁਖਦੀਪ ਸਿੰਘ ਸ਼ੁਕਾਰ ਵੱਲੋਂ ‘ਡੋਰ ਟੂ ਡੋਰ’ ਪ੍ਰਚਾਰ ਮੁਹਿੰਮ ਸ਼ੁਰੂ ਸੁਖਦੀਪ ਸਿੰਘ ਸ਼ੁਕਾਰ ਵੱਲੋਂ 'ਡੋਰ ਟੂ ਡੋਰ' ਪ੍ਰਚਾਰ ਮੁਹਿੰਮ ਦੀ ਸ਼ੁਰੂ
Publish Date: Tue, 06 Oct 2026 06:02 PM (IST)
Updated Date: Tue, 06 Oct 2026 06:05 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਵੱਲੋਂ ਉੜਾਪੜ ਵਿਖੇ ‘ਡੋਰ ਟੂ ਡੋਰ’ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਮਪੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ ਬੰਦ ਕਰੇਗੀ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹਰ ਪਿੰਡ ਅਤੇ ਮੁਹੱਲੇ ਵਿਚ ਇਕ-ਇਕ ਜੱਥਾ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਚੋਂ ਨਸ਼ੇ ਦਾ ਖਾਤਮਾ ਕਰ ਕੇ ਇਸ ਮਾਮਲੇ ਵਿਚ ਸ਼ਾਮਲ ਕਥਿਤ ਮੁਲਜ਼ਮਾਂ ਨੂੰ ਸਖਤ ਸਜ਼ਾਵਾਂ ਦੇਣ ਲਈ ਨਵਾਂ ਕਾਨੂੰਨ ਲਿਆਏਗੀ। ਜਿਸ ਤਹਿਤ ਹਰੇਕ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲਣੀ ਯਕੀਨੀ ਬਣਾਇਆ ਜਾਵੇਗਾ। ਇਸ ਨਾਲ ਪੰਜਾਬ ਦੀ ਅਗਲੀਆਂ ਪੀੜ੍ਹੀਆਂ ਦੀ ਰਾਖੀ ਹੋ ਸਕੇਗੀ। ਉਨ੍ਹਾਂ ਕਿਹਾ ਕਿ ਨਸ਼ੇ ’ਚ ਆਪਣੇ ਪੁੱਤਰ ਗਵਾ ਚੁੱਕੀਆਂ ਮਾਵਾਂ ਦਾ ਦੁੱਖ ਸ਼੍ਰੋਮਣੀ ਅਕਾਲੀ ਦਲ ਸਮਝਦੀ ਹੈ। ਕਿਉਂਕਿ ਜੋ ਅੱਗ ਅੱਜ ਤੁਹਾਡੇ ਗੁਆਂਢੀਆਂ ਨੂੰ ਨਿਗਲ ਰਹੀ ਹੈ, ਕੱਲ੍ਹ ਨੂੰ ਉਹ ਤੁਹਾਡੇ ਘਰਾਂ ਤੱਕ ਵੀ ਪਹੁੰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੂਕ ਦਰਸ਼ਕ ਬਣੇ ਨਹੀਂ ਰਹਿ ਸਕਦੇ ਅਤੇ ਆਪਣੇ ਘਰਾਂ ਨੂੰ ਨਸ਼ਿਆਂ ਨਾਲ ਤਬਾਹ ਹੁੰਦਾ ਨਹੀਂ ਵੇਖ ਸਕਦੇ। ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਆਪ ਸਰਕਾਰ ਨੇ ਔਰਤਾਂ ਨੂੰ 3-3 ਹਜ਼ਾਰ ਰੁਪਏ ਦੀਆਂ ਕਿਸ਼ਤਾਂ ਤੇ ਗੁੰਮਰਾਹ ਕੀਤਾ ਹੈ। ਜਦਕਿ ਆਪ ਸਰਕਾਰ ਨੇ 2022 ’ਚ ਸੱਤਾ ਸੰਭਾਲਦੇ ਹੀ ਹਰੇਕ ਔਰਤ ਨੂੰ 5 ਸਾਲ ਦੇ 60-60 ਹਜ਼ਾਰ ਰੁਪਏ ਦੇਣੇ ਸਨ ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪ ਸਰਕਾਰ ਦੇ ਰਾਜ ਵਿਚ ਹੋਏ ਭ੍ਰਿਸ਼ਟਾਚਾਰ ਦੇ ਸਾਰੇ ਮਾਮਲਿਆਂ ਲਈ ਜਾਂਚ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ ਅਤੇ ਸੂਬੇ ਤੋਂ ਲੁੱਟਿਆ ਗਿਆ ਪੈਸਾ ਇਸ ਪਾਰਟੀ ਅਤੇ ਇਸ ਦੇ ਆਗੂਆਂ ਕੋਲੋਂ ਉਗਰਾਹਿਆ ਜਾਵੇਗਾ। ਇਸ ਮੌਕੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਡੱਟ ਕੇ ਖੜ੍ਹਨ ਦਾ ਭਰੋਸਾ ਦਿੱਤਾ। ਪ੍ਰਚਾਰ ਮੁਹਿੰਮ ਦੌਰਾਨ ਸਰਕਲ ਜਥੇਦਾਰ ਹਰਨੇਕ ਸਿੰਘ ਬੜਵਾ, ਸਰਪੰਚ ਸੁਰਿੰਦਰ ਸਿੰਘ ਉੜਾਪੜ, ਬੀਸੀ ਵਿੰਗ ਹਲਕਾ ਇੰਚਾਰਜ ਠੇਕੇਦਾਰ ਗੁਰਜਿੰਦਰ ਸਿੰਘ, ਡੀਈਓ ਦਿਨੇਸ਼ ਕੁਮਾਰ, ਡੀਪੀਆਈ ਪ੍ਰਧਾਨ ਰੋਹਣ, ਯੂਥ ਦੇ ਪ੍ਰਧਾਨ ਜੋਰਾ ਉੱਪਲ, ਯੂਥ ਹਲਕਾ ਸਕੱਤਰ ਜਨਰਲ ਗੁਰਦੀਪ ਗਗਨ ਬੜਵਾ, ਲੇਖ ਰਾਜ ਸਿੰਘ, ਸ਼ੁਭਮ, ਜਸਵੀਰ ਆਦਿ ਹਾਜ਼ਰ ਸਨ।