- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਸੁਮਨਦੀਪ ਨੇ ਸਕੂਲ ਦਾ ਨਾਂਅ ਚਮਕਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇਐੱਸਡੀ ਸਕੂਲ ਕੈਥਲ (ਹਰਿਆਣਾ) ਵਿਖੇ ਕਰਵਾਈ ਗਈ ਸੀਬੀਐੱਸਈ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਨਿਰਮਲ ਸਾਗਰ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਸੁਮਨਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਪੂਰੇ ਭਾਰਤ ਵਿਚੋਂ ਲਗਭਗ 500 ਵਿਦਿਆਰਥਣਾਂ ਨੇ ਭਾਗ ਲਿਆ ਹੈ।। ਨਿਰਮਲ ਸਾਗਰ ਪਬਲਿਕ ਸਕੂਲ ਵੱਲੋਂ ਸੁਮਨਦੀਪ ਕੌਰ ਨੇ ਅੰਡਰ-19 ਵਰਗ ਦੇ 81 ਕਿਲੋਗ੍ਰਾਮ ਭਾਰ ਵਰਗ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਖਿਡਾਰਨਾਂ ਵਿਚਕਾਰ ਹੋਇਆ। ਇਸ ਰੋਮਾਂਚਕ ਮੁਕਾਬਲੇ ਵਿਚ ਸੁਮਨਦੀਪ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਬਾਕਸਿੰਗ ਕੋਚ ਸੂਰਜ ਸਿੰਘ ਅਤੇ ਕੋਚ ਨਤਾਸ਼ਾ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਨੇ ਖਿਡਾਰਨ ਨੂੰ ਇਸ ਮੁਕਾਮ ਤੱਕ ਪਹੁੰਚਣ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਡਾਇਰੈਕਟਰ ਸੰਜੇ ਪਾਸੀ, ਪ੍ਰਿੰ. ਮੀਨਾਕਸ਼ੀ ਚੱਡਾ, ਕੋਚ ਨਾਨਕ ਸਿੰਘ, ਕੋਚ ਕਰਨਦੀਪ ਸਿੰਘ, ਹੋਰ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਸੁਮਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ